ਪੰਜਾਬ: ਪੰਚਾਇਤੀ ਜ਼ਮੀਨ ਨੂੰ ਲੈ ਕੇ ਆਪਸ 'ਚ ਉਲਝੇ ਆਪ ਪਾਰਟੀ ਦੇ ਵਰਕਰ, ਚਲੀਆਂ ਗੋਲੀਆਂ, ਵੀਡੀਓ ਵਾਇਰਲ

ਪੰਜਾਬ: ਪੰਚਾਇਤੀ ਜ਼ਮੀਨ ਨੂੰ ਲੈ ਕੇ ਆਪਸ 'ਚ ਉਲਝੇ ਆਪ ਪਾਰਟੀ ਦੇ ਵਰਕਰ, ਚਲੀਆਂ ਗੋਲੀਆਂ, ਵੀਡੀਓ ਵਾਇਰਲ

ਬਟਾਲਾ: ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਛੋਟਾ ਔਲਖ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਪੰਚਾਇਤੀ ਜ਼ਮੀਨ ਦੇ ਵਿਚ ਬੀਜੇ ਚਾਰੇ ਨੂੰ ਲੈ ਕੇ ਆਪ ਪਾਰਟੀ ਦੇ ਵਰਕਰ ਆਪਸ ਵਿੱਚ ਭਿੜ ਗਏ,,ਝਗੜੇ ਦੀ ਵੀਡੀਓ ਹੋਈ ਵਾਇਰਲ,ਦੋਵਾਂ ਧਿਰਾਂ ਦੇ ਲੋਕ ਹੋਏ ਜਖਮੀ.

ਜਾਣਕਾਰੀ ਦਿੰਦਿਆ ਪੀੜਤ ਸਰਬਜੀਤ ਸਿੰਘ ਸੱਬੂ ਉਸਦੀ ਪਤਨੀ ਅਤੇ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਪੰਚਾਇਤੀ ਜਮੀਨ ਉੱਤੇ ਅਸੀਂ ਚਾਰਾ ਬੀਜਿਆ ਹੋਇਆ ਸੀ ਜਦੋ ਅਸੀਂ ਆਪਣੀ ਨੂੰਹ ਦੀ ਦਵਾਈ ਲੈਣ ਜਾ ਰਹੇ ਸੀ ਰਸਤੇ ਵਿੱਚ ਜਦੋਂ ਜਮੀਨ ਕੋਲ ਅਸੀਂ ਰੁਕੇ ਤਾਂ ਦੂਜੀ ਧਿਰ ਦੇ ਬੰਦਿਆਂ ਵੱਲੋਂ ਸਾਡੇ ਉੱਤੇ ਤੇਜ਼ਤਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਅਸੀਂ ਭੱਜ ਕੇ ਸਾਹਮਣੇ ਅਜੀਤ ਸਿੰਘ ਦੇ ਘਰ ਵੜ ਕੇ ਆਪਣੀ ਜਾਨ ਬਚਾਈ। ਪਰ ਦੋਸ਼ੀਆਂ ਵੱਲੋਂ ਉਸ ਘਰ ਉੱਤੇ ਵੀ ਹਮਲਾ ਕਰਕੇ ਭੰਨ ਤੋੜ ਕੀਤੀ ਗਈ ਅਤੇ ਉਹਨਾਂ ਵੱਲੋਂ ਦੋ ਫਾਇਰ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਸੀਂ ਵੀ ਆਮ ਆਦਮੀ ਪਾਰਟੀ ਦੇ ਵਰਕਰ ਹਾਂ ਅਤੇ ਦੂਜੀ ਧਿਰ ਵੀ ਆਮ ਆਦਮੀ ਪਾਰਟੀ ਨਾਲ ਹੀ ਸਬੰਧਿਤ ਹੈ। ਸਾਡੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਅਤੇ ਸਾਨੂੰ ਇਨਸਾਫ ਦਿੱਤਾ ਜਾਵੇ।