ਪੰਜਾਬ : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਐਲਾਨ ਹੋਣ ਦੇ ਬਾਵਜੂਦ ਨਹੀਂ ਮਿਲੀ 30 ਕਰੋੜ ਦੀ ਗ੍ਰਾਂਟ, ਦੇਖੇਂ ਵੀਡਿਓ

ਪੰਜਾਬ : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਐਲਾਨ ਹੋਣ ਦੇ ਬਾਵਜੂਦ ਨਹੀਂ ਮਿਲੀ 30 ਕਰੋੜ ਦੀ ਗ੍ਰਾਂਟ, ਦੇਖੇਂ ਵੀਡਿਓ

ਪ੍ਰੋਫੈਸਰਾਂ ਨੇ ਹੱਥਾਂ ਵਿੱਚ ਤਖਤੀਆਂ ਫੜ ਪੰਜਾਬ ਸਰਕਾਰ ਦੇ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਪੰਜਾਬ : ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ ਪਿਛਲੀਆਂ ਸਰਕਾਰਾਂ ਸਮੇਂ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ ਅਤੇ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਯੂਨੀਵਰਸਿਟੀ ਦੀ ਗ੍ਰਾਂਟ 15 ਕਰੋੜ ਤੋਂ ਵਧਾਕੇ 30 ਕਰੋੜ ਰੁਪਏ ਕਰ ਦਿੱਤੀ ਗਈ ਸੀ  ਅਤੇ ਇਸ ਗ੍ਰਾਂਟ ਨੂੰ ਦੇਣ ਦਾ ਪਿਛਲੀ ਵਿਧਾਨ ਸਭਾ ਵਿੱਚ ਅਨਾਊਂਸ ਵੀ ਕੀਤਾ ਗਿਆ ਸੀ ਪਰ ਗ੍ਰਾਂਟ ਯੂਨੀਵਰਸਿਟੀ ਨੂੰ ਦਿੱਤੀ ਨਹੀਂ ਗਈ। ਇਥੋਂ ਤੱਕ ਕਿ ਮੌਜੂਦਾ ਸਰਕਾਰ ਦੇ ਸਮੇਂ ਵਿੱਚ ਉਥੋਂ ਦੇ ਪ੍ਰੋਫੈਸਰਾਂ ਨੂੰ ਪਿਛਲੇ 10 ਮਹੀਨਿਆਂ ਤੋਂ ਤਨਖਾਹ ਤੱਕ ਵੀ ਨਹੀਂ ਮਿਲੀ ਜਿਸਨੂੰ ਲੈਕੇ ਪ੍ਰੋਫੈਸਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਅੱਜ ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਪ੍ਰੋਫੈਸਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਹੱਥਾਂ ਵਿੱਚ ਤਖਤੀਆਂ ਫੜਕੇ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਗ੍ਰਾਂਟ ਮਿਲਣ ਕਾਰਨ ਯੂਨੀਵਰਸਿਟੀ ਦੇ ਹਾਲਾਤ ਬਹੁਤ ਮਾੜੇ ਹੋਏ ਪਏ ਨੇ ਇਥੋਂ ਤੱਕ ਕਿ ਪ੍ਰੋਫੈਸਰਾਂ ਨੂੰ ਪਿਛਲੇ 10 ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਮਿਲ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਘਰ ਦੇ ਗੁਜਾਰੇ ਚਲਾਉਣੇ ਬਹੁਤ ਮੁਸ਼ਕਿਲ ਹੋਏ ਪਏ ਹਨ। ਤਨਖਾਹਾਂ ਨਾ ਮਿਲਣ ਕਾਰਨ ਉਹ ਅੱਪਸੈਟ ਹੋਏ ਪਏ ਨੇ ਜਿਸ ਨਾਲ ਬੱਚਿਆਂ ਦੀ ਪੜ੍ਹਾਈ ਤੇ ਵੀ ਫਰਕ ਪੈ ਰਿਹਾ ਹੈ। 

ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੇ ਜੋ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ ਸੀ ਉਹ ਦਿੱਤਾ ਜਾਵੇ ਅਤੇ ਜੋ ਪਿਛਲੇ 10 ਮਹੀਨਿਆਂ ਤੋਂ ਪ੍ਰੋਫੈਸਰਾਂ ਦੀਆਂ ਤਨਖਾਹਾਂ ਰੁਕੀਆ ਹੋਈਆਂ ਹਨ। ਉਹ ਤਨਖਾਹਾਂ ਵੀ ਉਨ੍ਹਾਂ ਨੂੰ ਦਿੱਤੀਆਂ ਜਾਣ ਤਾਂ ਜੋ ਉਹ ਆਪਣੇ ਘਰ ਦੇ ਗੁਜਾਰੇ ਚਲਾ ਸਕਣ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਗ੍ਰਾਟ ਵਿੱਚ ਵੀ ਵਾਧਾ ਕੀਤਾ ਜਾਵੇ ਤਾਂ ਇਹ ਯੂਨੀਵਰਸਿਟੀ ਚਲਦੀ ਰਹਿ ਸਕੇ।