ਪੰਜਾਬ : ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਆਏ ਕਈ ਸੰਸਥਾਵਾਂ ਦੇ ਆਗੂ, ਦੇਖੋ ਵੀਡਿਓ

ਪੰਜਾਬ : ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਆਏ ਕਈ ਸੰਸਥਾਵਾਂ ਦੇ ਆਗੂ, ਦੇਖੋ ਵੀਡਿਓ

ਹੁਸ਼ਿਆਰਪੁਰ: ਅੱਜ ਹੁਸਿ਼ਆਰਪੁਰ ਚ ਵੱਖ-ਵੱਖ ਸਿੱਖ ਸੰਸਥਾਵਾਂ ਦੇ ਆਗੂਆਂ ਵਲੋਂ ਇਕੱਤਰ ਹੋ ਕੇ ਮਿੰਨੀ ਸਕੱਤਰੇਤ ਦੇ ਬਾਹਰ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਤੀਖਾ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਇਕ ਮੰਗ ਪੱਤਰ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਮ ਪ੍ਰਸ਼ਾਸਨ ਨੂੰ ਸੌਪਿਆ ਗਿਆ।

ਮੀਡੀਆ ਨਾਲ ਗੱਲਬਾਤ ਦੌਰਾਨ ਸਿੱਖ ਨੁਮਾਇੱਦਿਆਂ ਨੇ ਸਰਕਾਰਾਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਅਗਵਾ ਕੀਤਾ ਗਿਆ ਹੈ ਤੇ ਜੋ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀਆਂ ਦਲੀਲਾਂ ਦਿੱਤੀਆਂ ਜਾ ਰਹੀਆਂ ਨੇ ਉਹ ਸਰਾਸਰ ਝੂਠੀਆਂ ਅਤੇ ਬੇਬੁਨਿਆਦ ਹਨ । ਉਨ੍ਹਾਂ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਅਦਾਲਤ ਚ ਪੇਸ਼ ਕਰੇ ਤੇ ਝੂਠ ਦਾ ਪ੍ਰਚਾਰ ਕਰਨਾ ਬੰਦ ਕਰੇ।

ਆਗੂਆਂ ਨੇ ਕਿਹਾ ਕਿ ਇਕ ਪਾਸੇ ਜੇਲ੍ਹਾਂ ਚ ਬੰਦ ਖਤਰਨਾਕ ਗੈਂਗਸਟਰ ਜੇਲ੍ਹਾ ਚੋਂ ਹੀ ਆਪਣੀਆਂ ਇੰਟਰਵਿਓ ਦੇ ਰਹੇ ਨੇ ਪਰੰਤੂ ਸਰਕਾਰ ਵਲੋਂ ਉਨ੍ਹਾਂ ਤੇ ਕੋਈ ਕਾਰਵਾਈ ਨਹੀਂ ਕਰ ਰਹੀ ਪਰ ਜੇਕਰ ਕੋਈ ਨੌਜਵਾਨਾਂ ਨੂੰ ਨਸਿ਼ਆਂ ਤੋਂ ਹਟਾ ਕੇ ਗੁਰਮਤਿ ਨਾਲ ਜੋੜਨ ਦਾ ਕੰਮ ਕੀਤਾ ਜਾ ਰਿਹਾ ਹੈ ਉਸਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਏ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਰੇ ਸਾਥੀਆਂ ਨੂੰ ਰਿਹਾਅ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਚ ਤੀਖਾ ਸੰਘਰਸ਼ ਵਿੱਢਿਆ ਜਾਵੇਗਾ।