ਪੰਜਾਬ : ਪੁਲਿਸ ਜਗ੍ਹਾ-ਜਗ੍ਹਾ ਨਾਕਾਬੰਦੀ ਕਰਕੇ ਆਊਣ-ਜਾਣ ਵਾਲੀ ਗੱਡੀਆਂ ਦੀ ਕਰ ਰਹੀ ਚੈਕਿੰਗ, ਦੇਖੋ ਵੀਡਿਓ

ਪੰਜਾਬ : ਪੁਲਿਸ ਜਗ੍ਹਾ-ਜਗ੍ਹਾ ਨਾਕਾਬੰਦੀ ਕਰਕੇ ਆਊਣ-ਜਾਣ ਵਾਲੀ ਗੱਡੀਆਂ ਦੀ ਕਰ ਰਹੀ ਚੈਕਿੰਗ, ਦੇਖੋ ਵੀਡਿਓ

ਕੀਰਤਪੁਰ ਸਾਹਿਬ/ ਸੰਦੀਪ ਸ਼ਰਮਾ : ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਜਿੱਥੇ ਪੁਲਿਸ ਨੇ ਜਗ੍ਹਾ-ਜਗ੍ਹਾ ਨਾਕਾਬੰਦੀ ਕੀਤੀ ਹੋਈ ਹੈ ਉਥੇ ਹੀ ਸੀਨੀਅਰ ਅਫਸਰਾਂ ਦੀ ਰਹਿਨੁਮਾਈ ਹੇਠ ਸ਼੍ਰੀ ਕੀਰਤਪੁਰ ਸਾਹਿਬ ਠਾਣੇ ਵੱਲੋਂ ਆਉਣ ਅਤੇ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਥਾਣਾ ਮੁਖੀ ਸ੍ਰੀ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਅਫਸਰਾਂ ਦੇ ਹੁਕਮਾਂ ਦੇ ਮੁਤਾਬਿਕ ਇਹ ਜਗ੍ਹਾ-ਜਗ੍ਹਾ ਨਾਕਾਬੰਦੀ ਕੀਤੀ ਗਈ ਹੈ। ਆਉਣ-ਜਾਣ ਵਾਲਿਆਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਜਾਂ ਇਤਰਾਜ਼ਯੋਗ ਕੋਈ ਵੀ ਵਸਤੂ ਨਾ ਲੇਜਾਈ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਸ਼ਾਂਤੀ ਦਾ ਮਾਹੌਲ ਹੈ ਅਤੇ ਉਹ ਅਪੀਲ ਕਰਦੇ ਨੇ ਕੀ ਫੇਕ ਨਿਯੂਜ਼ ਤੇ ਯਕੀਨ ਨਾ ਕੀਤਾ ਜਾਵੇ। ਪੰਜਾਬ ਦੇ ਮਾਹੌਲ ਨੂੰ ਸ਼ਾਂਤਮਈ ਮਹੌਲ ਬਨਾਉਣ ਵਿੱਚ ਸਮੂਹ ਇਲਾਕਾ ਨਿਵਾਸੀ ਆਪਣਾ ਸਹਿਯੋਗ ਦੇਣ ।  ਉਨ੍ਹਾਂ ਨੇ ਕਿਹਾ ਕਿ ਅਗਰ ਕਿਸੇ ਨੂੰ ਵੀ ਕਿਸੇ ਪਰਕਾਰ ਦਾ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕ ਅਧਾਰਤ ਵਸਤੂ ਨਜ਼ਰ ਆਉਂਦੀ ਹੈ ਤਾਂ ਉਹ ਪੁਲੀਸ ਨਾਲ ਸੰਪਰਕ ਕਰ ਸਕਦਾ ਹੈ।