ਪੰਜਾਬ: ਦਾਣਾ ਮੰਡੀ 'ਚ ਭੇਤਭਰੇ ਹਾਲਾਤ ਵਿੱਚ ਮਿਲੀ ਨੌਜਵਾਨ ਦੀ ਲਾਸ਼, ਦੇਖੋਂ ਵੀਡਿਓ

ਪੰਜਾਬ: ਦਾਣਾ ਮੰਡੀ 'ਚ ਭੇਤਭਰੇ ਹਾਲਾਤ ਵਿੱਚ ਮਿਲੀ ਨੌਜਵਾਨ ਦੀ ਲਾਸ਼, ਦੇਖੋਂ ਵੀਡਿਓ

ਅਜਨਾਲਾ: ਸ਼ਹਿਰ ਦੀ ਦਾਣਾ ਮੰਡੀ 'ਚ ਅੱਜ ਸਵੇਰੇ ਭੇਤਭਰੇ ਹਾਲਾਤ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ  ਦੀ ਪਹਚਾਣ ਪ੍ਰਦੀਪ ਕੁਮਾਰ ਉਰਫ ਸ਼ੇਰੂ ਵਜੋ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਨੌਜਵਾਨ ਦਾ ਭੇਦਭਰੇ ਹਾਲਾਤਾਂ 'ਚ ਕਤਲ ਕਰਕੇ ਲਾਸ਼ ਸੁੱਟੀ ਮਿਲੀ। ਜਿਸ ਦੇ ਨਾਲ ਇਲਾਕ਼ੇ ਵਿਚ ਸਨਸਨੀ ਫੈਲ ਗਈ। ਇਸ ਸਬੰਧੀ ਪੁਲਿਸ ਨੂੰ ਮਾਮਲੇ ਬਾਰੇ ਪਤਾ ਲਗਾਂ ਤਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਲਾਸ਼ ਨੂੰ ਕਬਜੇ 'ਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ। 

ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਓਹਨਾ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਦੇ ਸੱਟਾਂ ਦੇ ਨਿਸ਼ਾਨ ਹਨ ਅਤੇ ਨੇੜੇ ਤੋਂ ਚਾਕੂ ਵੀ ਮਿਲਿਆ ਹੈ। ਓਹਨਾ ਮੰਗ ਕੀਤੀ ਕਿ ਕਤਲ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। 

ਇਸ ਸਬੰਧੀ ਪੁਲੀਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਕ ਵਿਅਕਤੀ ਦੀ ਮੰਡੀ ਵਿਚੋਂ ਲਾਸ਼ ਮਿਲੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਨਾਂ ਪ੍ਰਦੀਪ ਮਹਾਜਨ ਹੈ ਤੇ ਇਹ ਅਜਨਾਲਾ ਦੇ ਨੇੜੇ ਹਲਵਾਈ ਦੀ ਦੁਕਾਨ ਕਰਦਾ ਸੀ। ਜਿਸ ਦੇ ਸੱਟਾਂ ਲੱਗੀਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਿਸਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾਏਗਾ। ਪੁਲਿਸ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।