ਪੰਜਾਬ : ਕਿਸਾਨਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਵੀਡਿਓ

ਪੰਜਾਬ : ਕਿਸਾਨਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ, ਦੇਖੋ ਵੀਡਿਓ

ਤਰਨ ਤਾਰਨ : ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਨੇ ਟਰਾਲੀਆਂ ਟਰੈਕਟਰ ਲੈ ਕੇ ਬਾਠ ਬਾਈਪਾਸ ਚੌਕ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਧਰਨਾ ਕਾਫ਼ੀ ਦੇਰ ਤੱਕ ਜਾਰੀ ਰਿਹਾ। ਦੂਜੇ ਪਾਸੇ ਧਰਨੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਇੰਚਾਰਜ ਹਰਵਿੰਦਰ ਸਿੰਘ ਪੁਲੀਸ ਫੋਰਸ ਨਾਲ ਧਰਨੇ ’ਤੇ ਪੁੱਜੇ। ਇਸ ਮੌਕੇ ਕਿਸਾਨ ਬਲਵਿੰਦਰ ਸਿੰਘ ਬਾਹਲਾ ਅਤੇ ਕਿਸਾਨਾ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ।

ਜਦੋਂ ਕਿਸਾਨ ਅਨਾਜ ਮੰਡੀ ਵਿੱਚ ਝੋਨਾ ਲੈ ਕੇ ਆਉਂਦੇ ਹਨ ਅਤੇ ਇਸ ਦੀ ਖਰੀਦ ਨਹੀਂ ਹੋ ਰਹੀ। ਪ੍ਰਾਈਵੇਟ ਏਜੰਸੀਆਂ ਘੱਟ ਰੇਟ 'ਤੇ ਝੋਨਾ ਖਰੀਦ ਰਹੀਆਂ ਹਨ। ਸਾਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਕੀਤਾ ਗਿਆ। ਸਾਡੀ ਇੱਕੋ ਮੰਗ ਹੈ ਕਿ ਝੋਨੇ ਦੀ ਖਰੀਦ ਕੀਤੀ ਜਾਵੇ। ਦੂਜੇ ਪਾਸੇ ਮਾਰਕੀਟ ਕਮੇਟੀ ਤਰਨਤਾਰਨ ਦੇ ਸਕੱਤਰ ਸੁਖਬੀਰ ਸਿੰਘ ਆਪਣੇ ਦਫ਼ਤਰ ਵਿੱਚ ਨਹੀਂ ਮਿਲੇ, ਤਾਂ ਪਤਾ ਲੱਗਾ ਹੈ ਕਿ ਉਹ ਕਿਸੇ ਸਰਕਾਰੀ ਮੀਟਿੰਗ ਵਿੱਚ ਗਏ ਹੋਏ ਸਨ।