ਪੰਜਾਬ : ਨਸ਼ਾ ਤਸਕਰ ਦੀ 40 ਕਨਾਲ ਜਮੀਨ ਨੂੰ ਕੀਤਾ ਗਿਆ ਸੀਜ, ਚਿਪਕਾਏ ਗਏ ਨੋਟਿਸ, ਦੇਖੋ ਵੀਡਿਓ

ਪੰਜਾਬ : ਨਸ਼ਾ ਤਸਕਰ ਦੀ 40 ਕਨਾਲ ਜਮੀਨ ਨੂੰ ਕੀਤਾ ਗਿਆ ਸੀਜ, ਚਿਪਕਾਏ ਗਏ ਨੋਟਿਸ, ਦੇਖੋ ਵੀਡਿਓ

ਬਠਿੰਡਾ : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਜਿਲ਼੍ਹਾ ਬਠਿੰਡਾ ਵਿਖੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੇ ਸਿਕੰਜਾ ਕੱਸਦੇ ਹੋਏ ਇਹਨਾਂ ਦੁਆਰਾ ਨਸ਼ੇ ਦੇ ਕਾਰੋਬਾਰ ਤੋਂ ਬਣਾਈ ਗੈਰ-ਕਾਨੂੰਨੀ ਜਾਇਦਾਦ/ਸੰਪਤੀ ਚੱਲ ਜਾਂ ਅਚੱਲ ਆਦਿ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਵੱਲੋਂ ਇਸ ਮੁਹਿੰਮ ਤਹਿਤ ਜਿਲ੍ਹਾ ਬਠਿੰਡਾ ਵਿੱਚ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ੇ ਦਾ ਕਾਰੋਬਾਰ ਤੋਂ ਬਣਾਈ ਅਣ-ਅਧਿਕਾਰਿਤ/ਗੈਰ-ਕਾਨੂੰਨੀ ਪ੍ਰਾਪਰਟੀ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਜਬਤ ਕਰਵਾਇਆ ਗਿਆ। ਜਿਹਨਾਂ ਦੀ ਕੁੱਲ਼ ਕੀਮਤ ਕਰੀਬ 58 ਲੱਖ ਰੁਪਏ ਹੈ।

ਇਸ ਤੋਂ ਇਲਾਵਾ ਹਰਮਨਬੀਰ ਸਿੰਘ ਗਿੱਲ ਆਈਪੀਐੱਸ ਐੱਸਐੱਸਪੀ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਐੱਨਡੀਪੀਐੱਸ ਦੇ 26 ਕੇਸ ਭੇਜੇ ਗਏ ਸਨ। ਜਿਹਨਾਂ ਵਿੱਚੋਂ 7 ਐੱਨਡੀਪੀਐੱਸ ਕੇਸਾਂ ਦੀ ਪ੍ਰਾਪਰਟੀ ਕੰਨਫਰਮ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ 19 ਕੇਸਾਂ ਦੀ ਕੰਪੀਟੈਂਟ ਅਥਾਰਟੀ ਪਾਸ ਪੈਡਿੰਗ ਹਨ। ਜਿਹਨਾਂ ਦੀ ਕੁੱਲ ਕੀਮਤ ਕਰੀਬ 2 ਕਰੋੜ 26 ਲੱਖ ਦੇ ਆਸ-ਪਾਸ ਹੈ। ਇਸਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਪੁਲਿਸ ਵੱਲੋਂ ਹੋਰ ਵੀ ਨਸ਼ਾ ਤਸਕਰਾਂ ਦੀਆਂ ਵੱਧ ਤੋਂ ਵੱਧ ਸ਼ਨਾਖਤ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜ ਕੇ ਜਬਤ ਕਰਵਾਈਆ ਜਾਣਗੀਆਂ।