ਪੰਜਾਬ: ਚੋਣਾਂ ਦੇ ਐਲਾਨ ਤੋਂ ਬਾਅਦ ਆਪ ਵਿਧਾਇਕ ਦਾ ਆਇਆ ਵੱਡਾ ਬਿਆਨ, ਦੇਖੋ ਵੀਡੀਓ 

ਪੰਜਾਬ: ਚੋਣਾਂ ਦੇ ਐਲਾਨ ਤੋਂ ਬਾਅਦ ਆਪ ਵਿਧਾਇਕ ਦਾ ਆਇਆ ਵੱਡਾ ਬਿਆਨ, ਦੇਖੋ ਵੀਡੀਓ 

ਲੁਧਿਆਣਾ : ਨਗਰ ਨਿਗਮ ਦੀ ਚੋਣਾਂ ਦੇ ਐਲਾਨ ਤੇ ਬੋਲੇ ਵਿਧਾਇਕ ਅਸ਼ੋਕ ਪਰਾਸ਼ਰ ਦਾ ਬਿਆਨ ਸਾਹਮਣੇ ਆਇਆ ਹੈ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਹਰ ਵਾਰਡ ਚ ਨੇ ਪੰਜ ਤੋਂ ਛੇ ਕੈਂਡੀਡੇਟ ਹਨ। ਇਸ ਲਈ ਸਰਵੇ ਦੇ ਆਧਾਰ ਤੇ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਉਹ ਨਗਰ ਨਿਗਮ ਚ ਆਪਣਾ ਮੇਅਰ ਬਣਾਉਣਗੇ। ਆਪ ਵਿਧਾਇਕ ਨੇ ਕਿਹਾ ਕਿ  ਪਾਰਟੀ ਵਿਕਾਸ ਦੇ ਮੁੱਦੇ ਤੇ ਜ਼ੋਰ ਸ਼ੋਰ ਨਾਲ ਚੋਣ ਲੜੇਗੀ।

ਦੱਸ ਦਈਏ ਕਿ 15 ਨਵੰਬਰ ਨੂੰ ਨਗਰ ਨਿਗਮ ਚੋਣਾਂ ਦੇ ਐਲਾਨ ਤੇ ਲੁਧਿਆਣਾ ਦੇ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੂਰੀ ਤਿਆਰੀ ਹੈ। ਉਹਨਾਂ ਨੇ ਕਿਹਾ ਕਿ ਯੋਗਤਾ ਅਤੇ ਸਰਵੇ ਦੇ ਆਧਾਰ ਤੇ ਉਮੀਦਵਾਰਾਂ ਦੀ ਚੋਣ ਹੋਵੇਗੀ ਅਤੇ ਉਹਨਾਂ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ। ਇਹੀ ਨਹੀਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਲੋਕਾਂ ਵਿੱਚ ਜਾਣਗੇ ਅਤੇ ਨਗਰ ਨਿਗਮ ਵਿੱਚ ਆਪਣਾ ਮੇਅਰ ਬਣਾਉਣਗੇ।