ਪੰਜਾਬ : ਤੇਜ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਦੇਖੋ ਵੀਡਿਓ

ਪੰਜਾਬ : ਤੇਜ ਰਫ਼ਤਾਰ ਬੱਸ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਦੇਖੋ ਵੀਡਿਓ

ਸ੍ਰੀ ਅਨੰਦਪੁਰ ਸਾਹਿਬ / ਸੰਦੀਪ ਸ਼ਰਮਾ: ਨੰਗਲ-ਸ਼੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਮਜਾਰਾ ਨੇੜੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਦਰਦਨਾਕ ਹਾਦਸੇ ਵਿੱਚ ਐਕਟਿਵਾ ਚਾਲਕ ਦੀ ਮੌਤ ਹੋ ਗਈ। ਪ੍ਰਤੱਖਦਰਸ਼ੀਆਂ ਅਨੁਸਾਰ ਬੱਸ ਐਕਟਿਵਾ ਚਾਲਕ ਨੂੰ ਕੁਚਲਦੀ ਹੋਈ ਅੱਗੇ ਭੱਜ ਗਈ। ਮੌਕੇ 'ਤੇ ਪਹੁਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਬੱਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਨੰਗਲ ਤੋਂ ਰੂਪਨਗਰ ਵੱਲ ਜਾ ਰਹੀ ਸੀ ਜਦਕਿ ਦੋ ਪਹੀਆ ਚਾਲਕ ਅਨੰਦਪੁਰ ਵੱਲ ਆ ਰਿਹਾ ਸੀ ਜਿਸ ਦੋਰਾਨ ਇਹ ਹਾਦਸਾ ਮਜਾਰਾ ਚੌਂਕ ਨੇੜੇ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਕਰਨਦੀਪ ਸਿੰਘ ਪੁੱਤਰ ਸੁਰਿੰਦਰ ਪਾਲ ਵਾਸੀ ਨਿੱਕੂਵਾਲ ਦਾ ਰਹਿਣ ਵਾਲਾ ਹੈ। ਜਿਸ ਦੀ ਲਾਸ਼ ਤੋਂ ਸਿਰ ਕੱਟਿਆ ਗਿਆ। ਹਾਦਸਾ ਬੱਸ ਦਾ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।