ਪੰਜਾਬ: ਏਅਰਪੋਰਟ ਪਹੁੰਚੇ ਬਗੇਸ਼ਵਰ ਧਾਮ ਦੇ ਬਾਬਾ ਦਵਿੰਦਰ ਸ਼ਾਸ਼ਤਰੀ, ਦੇਖੋ ਵੀਡਿਓ

ਪੰਜਾਬ: ਏਅਰਪੋਰਟ ਪਹੁੰਚੇ ਬਗੇਸ਼ਵਰ ਧਾਮ ਦੇ ਬਾਬਾ ਦਵਿੰਦਰ ਸ਼ਾਸ਼ਤਰੀ, ਦੇਖੋ ਵੀਡਿਓ

ਅੰਮ੍ਰਿਤਸਰ : ਬਾਗੇਸ਼ਵਰ ਧਾਮ ਦੇ ਬਾਬਾ ਦਵਿੰਦਰ ਸ਼ਾਸ਼ਤਰੀ ਅੱਜ ਅੰਮ੍ਰਿਤਸਰ ਦੇ ਏਅਰਪੋਰਟ ਤੇ ਪਹੁੰਚੇ। ਜਿੱਥੇ ਉਹਨਾਂ ਦਾ ਸਵਾਗਤ ਕਰਨ ਵਾਸਤੇ ਸ਼ਰਧਾਲੂਆਂ ਵੱਲੋਂ ਫੁੱਲ ਮਲਾਵਾ ਭੇਟ ਕੀਤੀਆਂ ਗਈਆਂ। ਬਾਗੇਸ਼ਵਰ ਧਾਮ ਦੇ ਬਾਬੇ ਦਵਿੰਦਰ ਸ਼ਾਸ਼ਤਰੀ ਵੱਲੋਂ ਪੰਜਾਬ ਦੇ 3 ਦਿਨ ਦੇ ਦੌਰੇ ਤੇ ਹਨ। ਜਿਸ ਵਿੱਚ ਸਭ ਤੋਂ ਪਹਿਲਾਂ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਤੇ ਉਸ ਤੋਂ ਬਾਅਦ ਦੁਰਗਿਆਣਾ ਮੰਦਰ ਅਤੇ ਪਠਾਣਕੋਟ ਵਿੱਚ ਹੋ ਰਹੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚਣਗੇ। ਉੱਥੇ ਹੀ ਬਾਬੇ ਦਾ ਸਵਾਗਤ ਕਰਨ ਵਾਸਤੇ ਸ਼ਰਧਾਲੂ ਏਅਰਪੋਰਟ ਤੇ ਹੁਮਹੁਮਾ ਕੇ ਪਹੁੰਚੇ ਅਤੇ ਉਹਨਾਂ ਵੱਲੋਂ ਫੁੱਲਾਂ ਦੇ ਨਾਲ ਬਾਬੇ ਦਾ ਸਵਾਗਤ ਕੀਤਾ ਗਿਆ।

ਬਾਗੇਸ਼ਵਰ ਧਾਮ ਦੇ ਬਾਬਾ ਦਵਿੰਦਰ ਸ਼ਾਸ਼ਤਰੀ ਵੱਲੋਂ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਦੇ ਪਹੁੰਚ ਕੇ ਨਤਮਸਤਕ ਹੋਇਆ ਜਾਵੇਗਾ। ਗੱਲਬਾਤ ਕਰਦੇ ਹੋਏ ਬਾਬਾ ਦਵਿੰਦਰ ਸ਼ਾਸ਼ਤਰੀ ਨੇ ਦੱਸਿਆ ਕਿ ਉਹ ਅੱਜ ਪੰਜਾਬ ਦੀ ਧਰਤੀ ਤੇ ਆਏ ਹਨ। ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਤੋਂ ਬਾਅਦ ਉਹਨਾਂ ਵੱਲੋਂ ਪਠਾਨਕੋਟ ਜਾ ਕੇ ਇੱਕ ਸਮਾਗਮ ਨੂੰ ਸ਼ਿਰਕਤ ਕੀਤੀ ਜਾਵੇਗੀ।

ਬਾਬਾ ਦਵਿੰਦਰ ਸ਼ਾਸ਼ਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਦੂਸਰੇ ਪਾਸੇ ਸ਼ਰਧਾਲੂਆਂ ਦੀ ਮੰਨੀ ਜਾਵੇ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਉਹ ਆਪਣੇ ਆਪ ਨੂੰ ਸੋਭਾਗੀਆਸ਼ਲੀ ਸਮਝ ਰਹੇ ਹਨ ਕਿ ਉਹਨਾਂ ਵੱਲੋਂ ਬਾਬਾ ਜੀ ਦੇ ਦਰਸ਼ਨ ਕੀਤੇ ਗਏ ਹਨ। ਉਥੇ ਹੀ ਉਹਨਾਂ ਵੱਲੋਂ ਜੋ ਸਮਾਗਮ ਰੱਖੇ ਗਏ ਹਨ, ਉਸ ਵਿੱਚ ਵੀ ਸ਼ਿਰਕਤ ਕੀਤੀ ਜਾਵੇਗੀ। ਉੱਥੇ ਹੀ ਡਾਕਟਰ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਮੁੱਖ ਤੌਰ ਤੇ ਏਅਰਪੋਰਟ ਤੇ ਪਹੁੰਚੇ ਹਨ ਅਤੇ ਉਹਨਾਂ ਵੱਲੋਂ ਫੁੱਲ ਮਲਾਵਾਂ ਭੇਟ ਕਰਕੇ ਬਾਬਾ ਜੀ ਦਾ ਸਵਾਗਤ ਕੀਤਾ ਗਿਆ ਹੈ। ਉਹ ਆਪਣੇ ਆਪ ਨੂੰ ਸੁਭਾਗਸ਼ਾਲੀ ਸਮਝਦੇ ਹਨ ਜਿਨ੍ਹਾਂ ਨੂੰ ਉਹਨ੍ਾਂ ਦੇ ਦਰਸ਼ਨ ਹੋਏ ਹਨ।