ਪੰਜਾਬ : ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ CM ਮਾਨ ਨੂੰ ਦਿੱਤਾ ਮੰਗ ਪੱਤਰ, ਦੇਖੋ ਵੀਡਿਓ

ਪੰਜਾਬ : ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ਨੇ CM ਮਾਨ ਨੂੰ ਦਿੱਤਾ ਮੰਗ ਪੱਤਰ, ਦੇਖੋ ਵੀਡਿਓ

ਤਰਨ ਤਾਰਨ : ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ ( ਸੀਟੂ ) ਪੰਜਾਬ ਦੇ ਜਿਲਾ ਤਰਨ ਤਾਰਨ ਵਲੋਂ ਪੇਂਡੂ ਅਤੇ ਸ਼ਹਿਰ ਦੀਆਂ ਗਰੀਬ ਪਰਿਵਾਰਾਂ ਦੀਆਂ ਔਰਤਾਂ ਵਲੋਂ ਮਾਈਕਰੋ ਫਾਈਨਾਂਸ ਕੰਪਨਿਆਂ ਵਲੋਂ ਲਿਆ ਕਰਜ਼ਾ ਮੁਆਫ ਕਰਨ ਦੀ ਮੰਗ ਕਰਦੇ ਹੋਏ ਮੰਗ ਪੱਤਰ ਭੇਜਿਆ ਹੈ। ਜਿਸ ਵਿਚ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਆਜੀ ਪੈਸੇ ਦੇਕੇ ਜ਼ਿਆਦਾ ਵਿਆਜ ਲੈਕੇ ਲੋਕਾਂ ਦੀ ਲੁੱਟ ਕਰਨ ਵਾਲਿਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਕੋਲੋਂ ਕਰਜ਼ਾ ਮੁਆਫ ਕਰਨ ਦੀ ਮੰਗ ਕੰਪਨੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਤੁਸੀਂ ਚੌਣਾਂ ਦੌਰਾਨ ਗਰੀਬਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੇ ਗਰੀਬ ਲੋਕਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ। ਪਿੰਡਾਂ ਅਤੇ ਸ਼ਹਿਰਾਂ ਦੇ ਗਰੀਬ ਪਰਿਵਾਰਾਂ ਦੀਆਂ ਘਰੇਲੂ ਕੰਮ ਕਾਜ ਕਰਨ ਵਾਲੀਆਂ ਔਰਤਾਂ ਨੇ ਮਾਇਕਰੋ ਫਾਈਨਾਂਸ ਕੰਪਨਿਆਂ ਵਲੋਂ ਅਪਣਾ ਕਾਰੋਬਾਰ ਚਲਾਉਣ ਲਈ ਕਰਜ਼ਾ ਲਿਆ ਸੀ।

ਜਿਸ ਵਿਚੋਂ ਉਹ ਜ਼ਿਆਦਾਤਰ ਕਰਜ਼ਾ ਮੋੜ ਵੀ ਚੁੱਕੇ ਹਨ, ਪਰ ਉਨ੍ਹਾਂ ਕੋਲੋਂ ਪੈਸਿਆਂ ਦੀ ਵਸੂਲੀ ਕੀਤੀ ਜਾ ਰਹੀ ਜਾਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਕੋਵਿਡ-19 ਦੌਰਾਨ ਦੇਸ਼ ਅੰਦਰ ਲੋਕਡਾਉਣ ਹੋਣ ਕਰਕੇ ਇਹਨਾਂ ਦਾ ਕੰਮਕਾਰ ਬੰਦ ਹੋ ਗਿਆ ਤੇ ਇਹ ਗਰੀਬ ਔਰਤਾਂ ਇਹਨਾਂ ਮਾਇਕਰੋ ਫਾਈਨਾਂਸ ਕੰਪਨਿਆਂ ਦੇ ਮਕੜ ਜਾਲ ਵਿੱਚ ਬੁਰੀ ਤਰ੍ਹਾਂ ਫਸ ਗਈਆਂ। ਇਸ ਲਈ ਇਹਨਾਂ ਗਰੀਬ ਪਰਿਵਾਰ ਦੀਆਂ ਔਰਤਾਂ ਕੰਪਨਿਆਂ ਦਾ ਕਰਜ਼ਾ ਮੋੜਨ ਅਸਮਰਥ ਹਨ। ਕੇਂਦਰ ਦੀ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਂਣਿਆਂ ਦੇ ਕਰੋੜਾਂ ਰੁਪਏ ਬੈਂਕਾਂ ਤੋਂ ਲਿਆ ਕਰਜ਼ਾ ਮੁਆਫ ਕਰ ਦਿੱਤਾ ਹੈ। ਸੋ ਇਸੇ ਤਰਜ ਦੇ ਅਧਾਰ ਤੇ ਇਹਨਾਂ ਗਰੀਬ ਪਰਿਵਾਰਾਂ ਦੀਆਂ ਘਰੇਲੂ ਔਰਤਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਤੁਸੀਂ ਇਸ ਵੱਲ ਧਿਆਨ ਦੇ ਕੇ ਇਹਨਾਂ ਗਰੀਬ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰੋਗੇ ।