ਪੰਜਾਬ : ਲੋਕ ਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਸ਼ੁਰੂ, ਦੇਖੋ ਵੀਡਿਓ

ਪੰਜਾਬ : ਲੋਕ ਸਭਾ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਵਲੋਂ ਤਿਆਰੀਆਂ ਸ਼ੁਰੂ, ਦੇਖੋ ਵੀਡਿਓ

ਗੁਰੁਦਾਸਪੁਰ : 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਰਾਜਨੀਤਿਕ ਪਾਰਟੀਆਂ ਵਲੋਂ ਆਪਣੀ-ਆਪਣੀ ਪਾਰਟੀ ਦਾ ਨਾਅਰਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇਦੇ ਚਲਦੇ ਕਾਂਗਰਸ ਪਾਰਟੀ ਵਲੋਂ ਬਟਾਲਾ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ ਮੀਟਿੰਗ ਕਾਂਗਰਸ ਭਵਨ ਚ ਕੀਤੀ ਗਈ। ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪਾਰਟੀ ਆਲਾ ਕਮਾਂਡ ਵਲੋਂ ਉਹਨਾਂ ਨੂੰ ਨਿਰਦੇਸ਼ ਮਿਲੇ ਹਨ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਪਾਰਟੀ ਨੂੰ ਮਜਬੂਤ ਕਰਨ ਲਈ ਬਲਾਕ ਪੱਧਰ ਤੇ ਕਮੇਟੀਆਂ ਬਣਾਉਣ ਅਤੇ ਪਾਰਟੀ ਦੇ ਹੱਕ ਚ ਅਵਾਜ ਬੁਲੰਦ ਕਰਨ।

ਉਥੇ ਹੀ ਜ਼ਿਲਾ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦਾ ਕਹਿਣਾ ਸੀ ਕਿ ਉਹਨਾਂ ਵਲੋਂ ਕਾਂਗਰਸ ਪਾਰਟੀ ਦੀਆ ਨੀਤੀਆਂ ਅਤੇ ਜੋ ਪਾਰਟੀ ਦੇ ਆਦੇਸ਼ ਹਨ ਉਹਨਾਂ ਨੂੰ ਜ਼ਮੀਨੀ ਪੱਧਰ ਤੇ ਲੈਕੇ ਜਾਣਗੇ ਅਤੇ ਪਾਰਟੀ ਨੂੰ ਮਜਬੂਤ ਕਰਨਗੇ ਤਾਂ ਜੋ ਕਾਂਗਰਸ ਪਾਰਟੀ 2024 ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰ ਸਕੇ।