ਪੰਜਾਬ : ਗਲਤ ਬਣ ਰਹੀਆਂ SGPC ਦੀਆਂ ਵੋਟਾਂ ਦੇ ਖਿਲਾਫ DC ਨੂੰ ਦਿੱਤਾ ਮੰਗ ਪੱਤਰ, ਦੇਖੋ ਵੀਡਿਓ

ਪੰਜਾਬ  :  ਗਲਤ ਬਣ ਰਹੀਆਂ SGPC ਦੀਆਂ ਵੋਟਾਂ ਦੇ ਖਿਲਾਫ DC ਨੂੰ ਦਿੱਤਾ ਮੰਗ ਪੱਤਰ, ਦੇਖੋ ਵੀਡਿਓ

ਅੰਮ੍ਰਿਤਸਰ : ਲੰਬੇ ਸਮੇਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਇਆ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਵਿੱਚ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਲਈ ਫਾਰਮ ਵੰਡੇ ਜਾ ਰਹੇ ਹਨ, ਤੇ ਜਿਸ ਦੇ ਚਲਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ ਅੰਮ੍ਰਿਤਸਰ ਡੀਸੀ ਦਫਤਰ ਵਿਖੇ ਮੰਗ ਪੱਤਰ ਦੇਣ ਪਹੁੰਚੇ। ਡੀਸੀ ਦਫਤਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਇਆ ਹਨ।

ਉਹਨਾਂ ਚੋਣਾਂ ਦੇ ਸੰਬੰਧ ਵਿੱਚ ਸਿੱਖਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਲੇਕਿਨ ਬਾਦਲ ਪਰਿਵਾਰ ਦੇ ਕੁਝ ਲੋਕਾਂ ਵੱਲੋਂ ਗਲਤ ਤਰੀਕੇ ਨਾਲ ਪਿੰਡਾਂ ਵਿੱਚ ਜਾ ਕੇ ਵੋਟਾਂ ਬਣਾਈਆਂ ਜਾ ਰਹੀਆਂ ਹਨ। ਜਿਸ ਦੇ ਵਿਰੁੱਧ ਅਸੀਂ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਉਹਨਾਂ ਨੂੰ ਅਸ਼ਵਾਸਨ ਦਵਾਇਆ ਹੈ ਕਿ ਕਿਤੇ ਵੀ ਗਲਤ ਤਰੀਕੇ ਨਾਲ ਵੋਟ ਨਹੀਂ ਬਣਨ ਦਿੱਤੀ ਜਾਵੇਗੀ। ਅਗਰ ਅਜਿਹਾ ਕੋਈ ਮਾਮਲਾ ਸਾਹਮਣੇ ਆਵੇਗਾ ਤੇ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।