ਪੰਜਾਬ : ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁਲਾਜਮਾਂ ਨੇ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁਲਾਜਮਾਂ ਨੇ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਬਟਾਲਾ : ਭਰ ਠੰਡ ਵਿੱਚ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜਮਾਂ ਨੇ ਆਪਣੀਆ ਮੰਗਾਂ ਨੂੰ ਲੈਕੇ ਬਟਾਲਾ ਦੇ ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ ਪਾਰਕ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਪੁਤਲਾ ਫੂਕਿਆ। ਇਸ ਮੌਕੇ ਠੇਕਾ ਮੁਲਾਜਮਾਂ ਨੇ ਕਿਹਾ ਕਿ ਉਹਨਾਂ ਦੀਆਂ ਮੰਗਾਂ ਹਨ ਕਿ ਜੋ ਮੁਲਾਜਮ ਪਿਛਲੇ 15 ਸਾਲਾਂ ਤੋਂ ਠੇਕੇ ਉੱਤੇ ਕੰਮ ਕਰ ਰਹੇ ਹਨ।

ਓਹਨਾਂ ਨੂੰ ਪੱਕੇ ਕਰਦੇ ਹੋਏ ਵਿਭਾਗ ਵਿੱਚ ਲਿਆ ਜਾਵੇ ਅਤੇ ਅੱਗੇ ਤੋਂ ਠੇਕਾ ਭਰਤੀ ਬੰਦ ਕੀਤੀ ਜਾਵੇ ਅਤੇ ਆਊਟ ਸੋਰਸ ਭਰਤੀ ਵੀ ਬੰਦ ਕੀਤੀ ਜਾਵੇ। ਓਹਨਾ ਕਿਹਾ ਕਿ ਪੰਜਾਬ ਸਰਕਾਰ ਓਹਨਾ ਨਾਲ ਬੈਠ ਕੇ ਮੀਟਿੰਗ ਕਰਨ ਦਾ ਸਮਾਂ ਦੇਵੇ ਅਤੇ ਓਹਨਾ ਦੀਆਂ ਮੰਗਾਂ ਸੁਣ ਕੇ ਉਹਨਾਂ ਦੀਆਂ ਮੰਗਾਂ ਨੂੰ ਪੁਰਾ ਕੀਤਾ ਜਾਵੇ। ਨਹੀਂ ਤਾਂ ਆਉਂਦੇ ਸਮੇ ਵਿੱਚ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।