ਪੰਜਾਬ : ਧਰਨੇ 'ਤੇ ਬੈਠੇ ਪਰਿਵਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਧਰਨੇ 'ਤੇ ਬੈਠੇ ਪਰਿਵਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਪਠਾਨਕੋਟ : ਸਾਡੀਆਂ ਨੌਕਰੀਆਂ ਬਹਾਲ ਕਰੋ ਦੇ ਨਾਰੇ ਲਗਾ ਕੇ ਪੰਜਾਬ ਸਰਕਾਰ ਅਤੇ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਆਪ ਜੀ ਨੂੰ ਦੱਸ ਦਈਏ ਕਿ ਅੱਜ ਆਪਣੀਆਂ ਜਮੀਨਾਂ ਦੇ ਬਦਲੇ ਨੌਕਰੀ ਨੂੰ ਭਾਲਦੇ ਹੋਏ ਲਗਾਤਾਰ 9 ਮਹੀਨੇ ਧਰਨੇ ਉੱਤੇ ਬੈਠੇ ਹੋਏ ਦੁਖੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਰਣਜੀਤ ਸਾਗਰ ਡੈਮ ਦੇ ਖਿਲਾਫ ਸਾਡੀਆਂ ਨੌਕਰੀਆਂ ਬਹਾਲ ਕਰੋ ਦੇ ਨਾਰੇ ਲਗਾਏ। ਇਸ ਮੌਕੇ ਗੱਲਬਾਤ ਕਰਦੇ ਹੋਏ ਲਖਨੇਸ਼ ਸਿੰਘ, ਲਿਆਕਤ ਅਲੀ, ਸੰਤੋਸ਼ ਦੇਵੀ ਅਤੇ ਸੋਹਨ ਸਿੰਘ ਨੇ ਆਖਿਆ ਕਿ ਉਨਾਂ ਨੂੰ ਆਪਣੇ ਹੱਕਾਂ ਦੀ ਲੜਾਈ ਲੜਦੇ ਹੋਏ 9 ਮਹੀਨੇ ਦੇ ਕਰੀਬ ਹੋ ਗਏ ਹਨ ।

ਪ੍ਰੰਤੂ ਨਾ ਹੀ ਡੈਮ ਪ੍ਰਸ਼ਾਸਨ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਆਵਾਜ਼ ਨੂੰ ਨਹੀਂ ਸੁਣਿਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਇਸ ਵੇਲੇ ਠੰਡ ਵੀ ਬਹੁਤ ਕੜਾਕੇ ਦੀ ਪੈ ਰਹੀ ਹੈ। ਉਹਨਾਂ ਵੱਲੋਂ ਕੋਈ ਵੀ ਇੰਤਜ਼ਾਮ ਨਹੀਂ ਕੀਤੇ ਗਏ ਹਨ। ਜਿਸ ਦੇ ਚਲਦੇ ਉਹਨਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ। ਆਪਣੇ ਹੱਕਾਂ ਦੀਆਂ ਮੰਗਾਂ ਲਈ ਪੰਜਾਬ ਸਰਕਾਰ ਅਤੇ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਨੂੰ ਕੜੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਜਲਦ ਹੀ ਉਨਾਂ ਦੀਆਂ ਮੰਗਾਂ ਨੂੰ ਨਾ ਸੁਣਿਆ ਗਿਆ ਤਾਂ ਇਹ ਧਰਨਾ ਆਪਣੀ ਹੋਰ ਹੀ ਰੂਪ ਰੇਖਾ ਤਿਆਰ ਕਰੇਗਾ। ਜਿਸ ਦੀ ਸਾਰੀ ਜਿੰਮੇਦਾਰੀ ਡੈਮ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ ।