ਪੰਜਾਬ: ਹਸਪਤਾਲ ਚੋਂ ਚੋਰੀ ਹੋਏ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਧਰਨਾ ਪ੍ਰਦਰਸ਼ਨ, ਦੇਖੋਂ ਵੀਡਿਓ

ਪੰਜਾਬ: ਹਸਪਤਾਲ ਚੋਂ ਚੋਰੀ ਹੋਏ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਧਰਨਾ ਪ੍ਰਦਰਸ਼ਨ, ਦੇਖੋਂ ਵੀਡਿਓ

ਅੰਮ੍ਰਿਤਸਰ : ਪਿਛਲੇ ਦਿਨੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਵਾਰਡ ਦੇ ਵਿੱਚੋਂ ਨਵਜੰਮਿਆਂ ਬੱਚਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ। ਸੀਸੀਟੀਵੀ ਵੀਡੀਓ ਦੇ ਅਧਾਰ ਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰਦੇ ਹੋਏ ਛਾਪੇਮਾਰੀ ਕੀਤੀ ਜਾ ਰਹੀ ਹੈ, ਲੇਕਿਨ 4 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਚੋਰੀ ਹੋਇਆ ਬੱਚਾ ਨਹੀਂ ਲੱਗ ਸਕਿਆ। ਇਸ ਨੂੰ ਲੈ ਕੇ ਅੱਜ ਬੱਚੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਜੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਸਾਰੇ ਪਾਸੇ ਟਰੈਫਿਕ ਰੋਕ ਦੀਤੀ ਗਈ।

ਇਸ ਦੌਰਾਨ ਬੱਚੇ ਦੇ ਪਿਤਾ ਵੱਲੋਂ ਕਿਹਾ ਗਿਆ ਕਿ ਪੁਲਿਸ ਉਸਨੂੰ ਲਾਰੇ ਲਗਾ ਰਹੀ ਹੈ ਅਤੇ ਇਹ ਕਹਿ ਰਹੀ ਹੈ ਕਿ ਬੱਚਾ ਕੁਝ ਦੇਰ ਤੱਕ ਤੁਹਾਡੇ ਹੱਥ ਵਿੱਚ ਦੇ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ 4 ਦਿਨ ਬੀਤ ਜਾਣ ਦੇ ਬਾਵਜੂਦ ਵੀ ਬੱਚਾ ਹੱਦ ਤੱਕ ਉਹਨਾਂ ਨੂੰ ਨਹੀਂ ਮਿਲਿਆ। ਜਿਸ ਤੋਂ ਬਾਅਦ ਅੱਜ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਉਹਨਾਂ ਵੱਲੋਂ ਰੋਡ ਰੋਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਸਾਨੂੰ ਪੁਲਿਸ ਕੋਈ ਸਪਸ਼ਟ ਜਵਾਬ ਨਹੀਂ ਦਿੰਦੀ ਅਸੀਂ ਇਸੇ ਤਰੀਕੇ ਹੀ ਆਪਣਾ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ।

ਦੂਸਰੇ ਪਾਸੇ ਇਸ ਮਾਮਲੇ ਵਿੱਚ ਮਜੀਠਾ ਰੋਡ ਪੁਲਿਸ ਸਟੇਸ਼ਨ ਦੇ ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਤੇ ਕਾਰਵਾਈ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਹੁਣ ਤੱਕ ਪੁਲਿਸ ਵੱਲੋਂ 2 ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ। ਅਧਿਆਕਿਆਂ ਨੇ ਕਿਹਾ ਪੁਲਿਸ ਜਲਦ ਹੀ ਉਸ ਔਰਤ ਨੂੰ ਵੀ ਗ੍ਰਿਫਤਾਰ ਕਰ ਲਵੇਗੀ ਜਿਸ ਵੱਲੋਂ ਬੱਚਾ ਚੋਰੀ ਕੀਤਾ ਗਿਆ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਫਿਰ ਵੀ ਜਾਣ ਬੁਝ ਕੇ ਪੁਲਿਸ ਤੇ ਦਬਾਅ ਬਣਾਉਣ ਲਈ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।