ਪੰਜਾਬ : ਮੰਡੀਆਂ 'ਚ ਝੋਨਾ ਲੈ ਕੇ ਪਹੁੰਚੇ ਕਿਸਾਨ, ਮੰਡੀਆਂ ਦੇ ਪ੍ਰਬੰਧਾਂ ਵਾਰੇ ਕਹੀ ਇਹ ਗੱਲ, ਦੇਖੋ ਵੀਡਿਓ

ਪੰਜਾਬ : ਮੰਡੀਆਂ 'ਚ ਝੋਨਾ ਲੈ ਕੇ ਪਹੁੰਚੇ ਕਿਸਾਨ, ਮੰਡੀਆਂ ਦੇ ਪ੍ਰਬੰਧਾਂ ਵਾਰੇ ਕਹੀ ਇਹ ਗੱਲ, ਦੇਖੋ ਵੀਡਿਓ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਐਲਾਨ ਕਰ ਦਿੱਤਾ ਗਿਆ ਸੀ ਕਿ ਇਕ ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ ਕੀਤੀ ਜਾਵੇਗੀ । ਜਿਸ ਨੂੰ ਲੈ ਕੇ ਕਿਸਾਨ ਆਪਣੀ ਫਸਲ ਮੰਡੀਆਂ ਵਿੱਚ ਲੈ ਕੇ ਪਹੁੰਚ ਰਹੇ ਹਨ । ਸਾਡੀ ਟੀਮ ਵੱਲੋਂ ਲੁਧਿਆਣਾ ਜਲੰਧਰ ਬਾਈਪਾਸ ਸਥਿਤ ਵੱਡੀ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਮੰਡੀ ਦੇ ਪ੍ਰਬੰਧਾਂ ਨੂੰ ਲੈ ਕੇ ਨਰਾਜ਼ਗੀ ਜਤਾਈ ਗਈ ਹੈ । ਉਹਨਾਂ ਦਾ ਕਹਿਣਾ ਹੈ ਕਿ ਮੰਡੀਆਂ ਵਿੱਚ ਪ੍ਰਬੰਧਕਾਂ ਵੱਲੋਂ ਸਫਾਈ ਨਹੀਂ ਕੀਤੀ ਗਈ ਅਤੇ ਮੰਡੀਆਂ ਵਿੱਚ ਘੁੰਮ ਰਹੇ ਪਸ਼ੂ ਉਹਨਾਂ ਦੀ ਫਸਲ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਉੱਥੇ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਨੂੰ ਜਰੂਰ ਧਿਆਨ ਦੇਣਾ ਚਾਹੀਦਾ ਹੈ। ਕਿਉਂਕਿ ਇਸ ਵਾਰ ਉਹਨਾਂ ਨੂੰ ਕੁਦਰਤੀ ਆਫਤਾਂ ਦੀ ਮਾਰ ਪਈ ਹੈ। ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਦੋ-ਦੋ ਵਾਰ ਝੋਨਾ ਲਾਉਣਾ ਪਿਆ ਹੈ । ਉਹਨਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ ਅਤੇ ਸਮੇਂ ਸਿਰ ਉਹਨਾਂ ਦੀ ਫਸਲ ਦੀ ਖਰੀਦ ਕਰੇ।