ਪੰਜਾਬ : ਘੱਲੂਘਾਰੇ ਹਫਤੇ ਦੇ ਮੱਦੇਨਜਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ, ਦੇਖੋ ਵੀਡਿਓ

ਪੰਜਾਬ : ਘੱਲੂਘਾਰੇ ਹਫਤੇ ਦੇ ਮੱਦੇਨਜਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ, ਦੇਖੋ ਵੀਡਿਓ

ਕੋਟਕਪੂਰਾ: ਐਸਐਸਪੀ ਫਰੀਦਕੋਟ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਕੋਟਕਪੂਰਾ ਸ਼ਹਿਰ ਦੇ ਡੀ.ਐਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਐਸ.ਐਚ.ਓ. ਗੁਰਮੇਰ ਸਿੰਘ ਤੇ ਥਾਣਾ ਸਦਰ ਦੇ ਐੱਸ. ਐੱਚ.ਓ. ਚਮਕੌਰ ਸਿੰਘ ਨੇ ਆਪਣੀਆਂ ਆਪਣੀਆਂ ਪੁਲਿਸ ਪਾਰਟੀਆਂ ਦੇ ਨਾਲ ਸ਼ਹਿਰ ਕੋਟਕਪੂਰਾ ਵਿੱਚ ਇਕ ਫਲੈਗ ਮਾਰਚ ਕੀਤਾ। ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰਾਂ ਦੀਆਂ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਰਾਹਤ ਦੁਆਉਣ ਦੇ ਲਈ ਇਹ ਫਲੈਗ ਮਾਰਚ ਕੱਢਿਆ ਗਿਆ। 

ਸੜਕਾਂ ਦੇ ਵਿਚਾਲੇ ਖੜ੍ਹੇ ਵਹੀਕਲਾ ਤੇ ਰੇਹੜੀਆਂ ਵਾਲਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕੀ ਉਹ ਆਪਣੇ ਕਨੂੰਨ ਦੇ ਦਾਇਰੇ ਵਿਚ ਹੀ ਰਹੀਣ ਨਹੀਂ ਤਾਂ ਪੁਲਿਸ ਵੱਲੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੋਟਕਪੂਰਾ ਸ਼ਹਿਰ ਦੇ ਡੀਐਸਪੀ ਸਾਬ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿਤੇ ਵੀ ਕੋਈ ਵੀ ਕੁਝ ਗਲਤ ਹੋ ਰਿਹਾ ਹੋਵੇ ਤਾਂ ਉਸ ਦੀ ਸੂਚਨਾ ਸਾਨੂੰ ਦੇਣ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਤਾਂ ਜੌ ਸ਼ਹਿਰ ਵਾਸੀਆਂ ਨੂੰ ਸਮਾਜਿਕ ਬੁਰਾਈਆਂ ਤੋਂ ਰਾਹਤ ਮਿਲ ਸਕੇ।