ਪੰਜਾਬ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਲਿੱਤਾ ਝੋਨੇ ਦੀ ਖਰੀਦ ਦਾ ਜਾਇਜ਼ਾ, ਦੇਖੋ ਵੀਡੀਓ

ਪੰਜਾਬ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਲਿੱਤਾ ਝੋਨੇ ਦੀ ਖਰੀਦ ਦਾ ਜਾਇਜ਼ਾ, ਦੇਖੋ ਵੀਡੀਓ

ਜਸਵਿੰਦਰ ਬੇਦੀ /ਗੁਰਦਾਸਪੁਰ:1 ਅਕਤੂਬਰ ਤੋਂ ਪੰਜਾਬ ਭਰ ਵਿੱਚ ਪੈਡੀ ਸੀਜਨ ਦੀ ਸ਼ੁਰੂਆਤ ਹੁੰਦੇ ਸਾਰ ਹੀ ਪੰਜਾਬ ਸਰਕਾਰ ਨੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸਨ ਜਿਸ ਦੇ ਚਲਦਿਆਂ ਅੱਜ ਫੂਡ ਸਪਲਾਈ ਮੰਤਰੀ ਪੰਜਾਬ ਲਾਲ ਚੰਦ ਕੱਟਾਰੂ ਚੱਕ ਨੇ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕੀਤਾ ਜਿਨਾਂ ਨਾਲ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਜ਼ਿਲਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਵੀ ਹਾਜ਼ਰ ਸਨ , ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ  ਨਾ ਆਉਣ ਦਿੱਤੀ ਜਾਵੇ ।

 ਇਸ ਮੌਕੇ ਤੇ ਮੀਡੀਆ ਨੂੰ ਸੰਬੋਧਿਤ ਕਰਦਿਆਂ ਹੋਇਆਂ ਲਾਲ ਚੰਦ ਕੱਟਾਰੂ ਚੱਕ  ਫੂਡ ਸਪਲਾਈ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬ ਦੀ ਇਕਨੌਮੀ ਵਿੱਚ ਝੋਨਾ ਤੇ ਕਣਕ ਬਹੁਤ ਮਹੱਤਵ ਰੱਖਦੇ ਹਨ। ਚਾਹੇ ਪੰਜਾਬ ਅੰਦਰ ਬਰਸਾਤ ਨੇ ਆਪਣੀ ਮਾਰ ਕੀਤੀ ਹੈ । ਪਰ ਇਸ ਵਾਰ ਪਿਛਲੀ ਵਾਰ ਨਾ ਉਹ ਵੀ ਜਿਆਦਾ ਪੰਜਾਬ ਵਿੱਚ ਝੋਨੇ ਦੀ ਪੈਦਾਵਾਰ ਹੋਈ ਹੈ, ਜਿਸ ਨਾਲ ਪੰਜਾਬ ਵਿੱਚ ਕਿਸਾਨ ਅਤੇ ਆੜਤੀਆਂ ਨਾਲ ਮਿਲ ਪ੍ਰਬੰਧਕ ਵੀ ਖੁਸ਼ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਦੇ ਵਿੱਚ ਕਿਸਾਨਾਂ ਨੂੰ ਪੰਜਾਬ ਅੰਦਰ ਕੋਈ ਦਿੱਕਤ ਪੇਸ਼ ਨਾ ਆਵੇ ਇਸ ਕਰਕੇ ਪੂਰੇ ਪੰਜਾਬ ਵਿੱਚ ਮੰਡੀਆਂ ਵਿੱਚ ਮੁਕੰਮਲ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਸਾਡੇ ਅੱਠ ਕਿਸਾਨ ਇਹਨਾਂ ਦਿਨਾਂ ਵਿੱਚ ਪੰਜਾਬ ਦੀਆਂ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਵੇਗਾ। ਜਿਸ ਕਾਰਨ ਪੂਰੇ ਪੰਜਾਬ ਵਿਚ 1854 ਖਰੀਦ ਕੇਂਦਰ ਬਣਾਏ ਗਏ ਹਨ। 5 ਅਕਤੂਬਰ ਤੱਕ ਇਹਨਾਂ ਖਰੀਦ ਕੇਂਦਰਾਂ ਵਿੱਚ 3 ਲੱਖ  28 ਹਜ਼ਾਰ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਖੁਸ਼ੀ ਇਸ ਗੱਲ ਦੀ ਹੈ , ਕਿ  2 ਲੱਖ 58 ਹਜ਼ਾਰ ਮੈਟਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।ਉਹਨਾਂ ਕਿਹਾ ਕਿ ਹੁਣ ਤੱਕ ਲਗਭਗ 85 ਹਜਾਰ ਕਰੋੜ ਰੁਪਿਆ ਆ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਚੁੱਕਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਹੁਣ ਕਿਸਾਨਾਂ ਦਾ ਜਿਸ ਦਿਨ ਝੋਨਾ ਮੰਡੀ ਵਿੱਚ ਆਏਗਾ ਉਸੇ ਦਿਨ ਹੀ ਮੰਡੀ ਵਿੱਚੋਂ ਝੋਨਾ ਚੁੱਕਿਆ ਜਾਵੇਗਾ। ਜਿੱਥੇ ਉਹਨਾਂ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਮੰਡੀਆਂ ਵਿੱਚ ਬਾਸਮਤੀ ਦਾ ਰੇਟ ਵੀ ਵਧੀਆ ਦਿੱਤਾ ਜਾ ਰਿਹਾ ਹੈ । ਅਗਰ ਕਿਸੇ ਵਜਹਾ ਕਾਰਨ ਮੰਡੀ ਵਿੱਚ ਕਿਸਾਨ ਦੀ ਬਾਸਮਤੀ ਦਾ ਰੇਟ ਘਟਦਾ ਹੈ ਤਾਂ ਪੰਜਾਬ ਸਰਕਾਰ ਉਸ ਰੇਟ ਨੂੰ ਪੂਰਾ ਕਰੇਗੀ। ਜਿੱਥੇ ਉਹਨਾਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਹੈ।