ਪੰਜਾਬ: ਸਰਕਾਰੀ ਹੁਕਮਾਂ ਦੀਆਂ ਉਡੀਆਂ ਧੱਜੀਆਂ, ਸ਼ਰੇਆਮ ਪਰਾਲੀ ਨੂੰ ਲਗਾਈ ਜਾ ਰਹੀ ਅੱਗ, ਦੇਖੋਂ ਵੀਡਿਓ

ਪੰਜਾਬ: ਸਰਕਾਰੀ ਹੁਕਮਾਂ ਦੀਆਂ ਉਡੀਆਂ ਧੱਜੀਆਂ, ਸ਼ਰੇਆਮ ਪਰਾਲੀ ਨੂੰ ਲਗਾਈ ਜਾ ਰਹੀ ਅੱਗ, ਦੇਖੋਂ ਵੀਡਿਓ

ਗੁਰਦਾਸਪੁਰ: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਿਸਾਨ ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਦਿਨ-ਦਿਹਾੜੇ ਪਰਾਲੀ ਨੂੰ ਅੱਗ ਲਗਾ ਰਹੇ ਹਨ। ਜਦਕਿ ਪਰਾਲੀ ਨੂੰ ਅੱਗ ਲਗਾਣ ਨੂੰ ਰੋਕਣ ਲਈ ਸੁਪਰਿਮ ਕੋਰਟ ਨੇ ਪੰਜਾਬ ਸਰਕਾਰ ਸਖਤ ਹੁੰਕਮ ਦਿੱਤੇ ਹਨ। ਉਸਦੇ ਬਾਵਜੂਦ ਕਿਸਾਨ ਸਰੇਆਮ ਪਰਾਲਿਆਂ ਨੂੰ ਅੱਗ ਲਗਾ ਰਹੇ ਹਨ। ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਲੋਕਾਂ ਦੇ ਸਾਹ ਅਤੇ ਅੱਖਾਂ ਵਿੱਚ ਭਾਰੀ ਪਰੇਸ਼ਾਨੀ ਹੋ ਰਹੀ ਹੈ। ਪਰਾਲੀ ਦੇ ਧੂੰਏ ਨਾਲ ਸੜਕ ਹਾਦਸੇ ਹੋਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਪਰਾਲੀ ਨੂੰ ਅੱਗ ਲਗਾਣ ਤੋਂ ਰੋਰਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦਾਸਪੁਰ ਦੇ ਡੀਸੀ ਵਾਰ-ਵਾਰ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ। ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਕਈ ਉਪਰਾਲੇ ਵੀ ਕੀਤੇ ਜਾ ਰਹੇ ਹਨ।

ਪਰ ਕਈ ਕਿਸਾਨ ਅਜਿਹੇ ਵੀ ਹਨ ਜੋ ਇਨ੍ਹਾਂ ਹੁਕਮਾਂ ਦੀ ਅਣਦੇਖੀ ਕਰਕੇ ਪਰਾਲੀ ਨੂੰ ਅੱਗ ਲਗਾ ਰਹੇ ਹਨ। ਜਦੋਂ ਵੱਖ-ਵੱਖ ਪਿੰਡਾਂ ਦੇ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਸਨ ਤਾਂ ਉਨ੍ਹਾਂ ਦੱਸਿਆ ਕਿ ਕਿਸਾਨਾਂ ਕੋਲ ਪਰਾਲੀ ਨੂੰ ਅੱਗ ਲਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਕਿਉਂਕਿ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸਾਨ ਬਾਹਰ ਜਾ ਕੇ ਵਾਢੀ ਕਰਨ ਅਤੇ ਖੇਤਾਂ ਵਿੱਚ ਰਲਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਕਿਸਾਨਾਂ ਨੂੰ ਲਗਭਗ 7 ਹਜ਼ਾਰ ਰੁਪਏ ਖਰਚ ਕਰਨੇ ਪੈਂਦੇ ਹਨ। ਪਹਿਲਾਂ ਹੀ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਤੋਂ ਲੈ ਕੇ ਵਾਢੀ ਤੱਕ ਕਰੀਬ 20 ਹਜ਼ਾਰ ਰੁਪਏ ਖਰਚ ਕਰਨੇ ਪੈਂਦੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਵੇਗਾ। ਇਸ ਲਈ ਸਰਕਾਰ ਨੂੰ ਇਸ ਲਈ ਕੋਈ ਉਚੇਚਾ ਪ੍ਰਬੰਧ ਕਰਨਾ ਚਾਹੀਦਾ ਹੈ।