ਪੰਜਾਬ : ਦੋ ਮੋਟਰਸਾਇਕਲਾਂ ਦੀ ਹੋਈ ਭਿਆਨਕ ਟੱਕਰ, ਦੇਖੋ ਵੀਡਿਓ

ਪੰਜਾਬ : ਦੋ ਮੋਟਰਸਾਇਕਲਾਂ ਦੀ ਹੋਈ ਭਿਆਨਕ ਟੱਕਰ, ਦੇਖੋ ਵੀਡਿਓ

ਫਿਰੋਜ਼ਪੁਰ : ਜ਼ਿਲਾ ਫਿਰੋਜ਼ਪੁਰ ਦੇ ਪਿੰਡ ਮਰਹਾਣਾ ਤੋਂ ਦੋ ਮੋਟਰਸਾਇਕਲਾਂ ਵਿਚਕਾਰ ਹੋਈ ਭਿਆਨਕ ਟੱਕਰ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਹਾਦਸੇ ਵਿੱਚ ਪਤੀ-ਪਤਨੀ ਬੁਰੀ ਤਰਾਂ ਜ਼ਖਮੀ ਹੋ ਗਏ ਅਤੇ ਉਨਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।  ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਪਿੰਡ ਮਿੱਠੇ ਦੇ ਰਹਿਣ ਵਾਲੇ ਹਨ, ਉਹ ਸਵੇਰੇ ਆਪਣੇ ਕੰਮ ਤੇ ਮੱਖੂ ਨੂੰ ਜਾ ਰਿਹਾ ਸੀ, ਉਸਦੀ ਪਤਨੀ ਅਤੇ ਬੱਚੇ ਵੀ ਨਾਲ ਸੀ, ਜਦ ਉਹ ਮਰਹਾਣਾ ਪਿੰਡ ਕੋਲ ਪਹੁੰਚਿਆ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਵਿਚੋਂ ਇਕ ਵਿਅਕਤੀ ਮੋਟਰਸਾਈਕਲ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ ਅਤੇ  ਸਾਹਮਣੇ ਤੋਂ ਸਿੱਧਾ ਹੀ ਮੇਰੇ ਵਿੱਚ ਟੱਕਰ ਮਾਰ ਦਿੱਤੀ। ਉਹ ਤੇ ਉਸਦੀ ਪਤਨੀ ਅਤੇ ਮੇਰੇ ਬੱਚੇ ਸੜਕ ਤੇ ਜਾ ਡਿੱਗੇ ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਹ  ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਮੋਟਰਸਾਈਕਲ ਚਾਲਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਮੈਨੂੰ ਇਨਸਾਫ ਦਿੱਤਾ ਜਾਵੇ।