ਪੰਜਾਬ : ਆਪ ਪਾਰਟੀ ਦੇ ਨੇਤਾਵਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਇੰਡੀਆ ਦੀ ਜਿੱਤ ਲਈ ਕੀਤੀ ਗਈ ਅਰਦਾਸ, ਦੇਖੋ ਵੀਡਿਓ

ਪੰਜਾਬ : ਆਪ ਪਾਰਟੀ ਦੇ ਨੇਤਾਵਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਇੰਡੀਆ ਦੀ ਜਿੱਤ ਲਈ ਕੀਤੀ ਗਈ ਅਰਦਾਸ, ਦੇਖੋ ਵੀਡਿਓ

ਅੰਮ੍ਰਿਤਸਰ : ਭਾਰਤ ਅਤੇ ਆਸਟਰੇਲੀਆ ਵਿਚਾਲੇ ਵਰਲਡ ਕੱਪ 2023 ਦਾ ਅੱਜ ਫਾਈਨਲ ਮੈਚ ਭਾਰਤ ਵਿੱਚ ਹੀ ਅਹਿਮਦਾਬਾਦ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮੈਚ ਨੂੰ ਲੈ ਕੇ ਹਰ ਇੱਕ ਦਾ ਧਿਆਨ ਭਾਰਤ ਦੇ ਇਸ ਕ੍ਰਿਕਟ ਮੈਚ ਦੇ ਬਣਿਆ ਹੋਇਆ ਹੈ। ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿੱਚ ਵੀ ਇੱਕ ਵੱਡੀ ਸਕਰੀਨ ਲਗਾ ਕੇ ਇਹ ਮੈਚ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਦਿਖਾਇਆ ਜਾ ਰਿਹਾ ਹੈ। ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੇ ਕੌਂਸਲਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਭਾਰਤ ਦੀ ਜਿੱਤ ਦੇ ਲਈ ਅਰਦਾਸ ਵੀ ਕੀਤੀ ਗਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਜਰਨੈਲ ਸਿੰਘ ਢੋਟ ਨੇ ਕਿਹਾ ਕਿ ਅੱਜ ਭਾਰਤ ਤੇ ਆਸਟਰੇਲੀਆ ਦੇ ਵਿੱਚ ਫਾਈਨਲ ਵਰਲਡ ਕੱਪ ਦਾ ਮੁਕਾਬਲਾ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਇਹ ਵਰਲਡ ਕੱਪ ਭਾਰਤ ਜਿੱਤੇ।

ਜਿਸ ਦੇ ਲਈ ਅੱਜ ਉਹ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਅਰਦਾਸ ਕਰਨ ਆਏ ਹਾਂ। ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੇ ਕੀਤੀ ਅਰਦਾਸ ਕਦੀ ਵੀ ਖਾਲੀ ਨਹੀਂ ਜਾਂਦੀ। ਉਹਨਾਂ ਨੂੰ ਆਸ ਹੈ ਕਿ ਅੱਜ ਭਾਰਤ ਇਹ ਵਰਲਡ ਕੱਪ ਜਰੂਰ ਜਿੱਤੇਗਾ। ਦੱਸ ਦਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੈਚ ਹੈ। ਜਿਸ ਦੇ ਲਈ ਪੂਰੇ ਦੇਸ਼ ਵਿੱਚ ਅਰਦਾਸਾਂ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਇੱਥੇ ਤੁਹਾਨੂੰ ਦੱਸ ਦਈਏ ਕਿ ਵਿਸ਼ਵ ਕੱਪ ਵਿੱਚ ਭਾਰਤ ਨੇ ਹੁਣ ਤੱਕ ਜਿੰਨੇ ਵੀ ਮੈਚ ਖੇਡੇ ਗਏ। ਉਨ੍ਹਾਂ ਵਿੱਚ ਭਾਰਤੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਹੁਣ ਅੱਜ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਮੈਚ ਹੈ।ਜਿਸ ਨੂੰ ਲੈ ਕੇ ਕਈ ਤਿਆਰੀਆਂ ਕੀਤੀਆਂ ਗਇਆਂ ਹਨ।