ਪੰਜਾਬ : MLA ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ, ਦੇਖੋ ਵੀਡਿਓ

ਪੰਜਾਬ :  MLA ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ, ਦੇਖੋ ਵੀਡਿਓ

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਾਇਆ ਗਿਆ। ਟੂਰਨਾਮੈਂਟ ਵਿੱਚ ਸ਼ਿਵ ਸ਼ਕਤੀ ਮੰਦਿਰ ਜਨਤਾ ਨਗਰ ਵੱਲੋਂ ਵੀ ਸਹਿਯੋਗ ਕੀਤਾ ਗਿਆ ਹੈ। ਜਿਸ ਵਿੱਚ ਕਰੀਬ 32 ਟੀਮਾਂ ਨੇ ਹਿੱਸਾ ਲਿਆ ਹੈ ਅਤੇ 3 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ ਜੇਤੂ ਟੀਮਾਂ ਨੂੰ ਉਚਿਤ ਇਨਾਮ ਵੀ ਦਿੱਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਆਪ ਆਗੂਆਂ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਟੂਰਨਾਮੈਂਟ ਕਰਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਇਸ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ।