ਪੰਜਾਬ : ਅੰਮ੍ਰਿਤਪਾਲ ਸਿੰਘ ਦੀ ਮਾਤਾ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਪੰਜ ਸਿੰਘ ਸਾਹਿਬਾਨਾਂ ਵੱਲੋਂ ਕੀਤੀ ਮੀਟਿੰਗ, ਦੇਖੋ ਵੀਡਿਓ

ਪੰਜਾਬ : ਅੰਮ੍ਰਿਤਪਾਲ ਸਿੰਘ ਦੀ ਮਾਤਾ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਪੰਜ ਸਿੰਘ ਸਾਹਿਬਾਨਾਂ ਵੱਲੋਂ ਕੀਤੀ ਮੀਟਿੰਗ, ਦੇਖੋ ਵੀਡਿਓ

ਅੰਮ੍ਰਿਤਸਰ: ਪਿਛਲੇ ਦਿਨੀ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੀ ਪੁਲਿਸ ਵੱਲੋਂ ਕੀਤੀ ਗਿਰਫਤਾਰੀ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਸ਼ਾਮਿਲ ਹੋਏ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੀਟਿੰਗ ਦੇ ਵਿੱਚ ਕੀ ਕੁਝ ਫੈਸਲਾ ਲਿੱਤੇ ਗਏ ਉਸ ਬਾਰੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਖੁਦ ਪ੍ਰੈਸ ਬਿਆਨ ਜਾਰੀ ਕਰਨਗੇ ਲੇਕਿਨ ਜਿਸ ਤਰੀਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਦੀ ਗਿਰਫਤਾਰੀ ਹੋਈ ਹੈ, ਇਹ ਬਹੁਤ ਹੀ ਨਿੰਦਣਯੋਗ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਿੱਖਾਂ ਨੂੰ ਆਪਣੇ ਹੱਕਾਂ ਲਈ ਦਬਾਇਆ ਜਾ ਰਿਹਾ।

ਉਹਨਾਂ ਕਿਹਾ ਕਿ ਮੁਹਾਲੀ ਦੇ ਵਿੱਚ ਪੇਪਰ ਦੌਰਾਨ ਵਿਦਿਆਰਥੀਆਂ ਤੇ ਕੜੇ ਲਹਾਉਣਾ ਵੀ ਅਤੀ ਨਿੰਦਣਯੋਗ ਹੈ। ਅੱਗੇ ਬੋਲਦੇ ਇਹਨਾਂ ਨੇ ਕਿਹਾ ਕਿ ਜੋ ਮੁਹਾਲੀ ਵਿੱਚ ਕੌਮੀ ਇਨਸਾਫ ਮੋਰਚਾ ਚੱਲ ਰਿਹਾ ਹੈ, ਪੰਜਾਬ ਸਰਕਾਰ ਨੂੰ ਉਸਦੇ ਵੱਲ ਧਿਆਨ ਦੇਣ ਲਈ ਕਿਹਾ ਗਿਆ ਤੇ ਅਸੀਂ ਵੀ ਅਪੀਲ ਕਰਦੇ ਹਾਂ ਕਿ ਪੰਜਾਬ ਸਰਕਾਰ ਮੁਹਾਲੀ ਵਿੱਚ ਚੱਲ ਰਹੇ ਕੌਮੀ ਇਨਸਾਫ ਮੋਰਚੇ ਵੱਲ ਧਿਆਨ ਦੇਣ। ਉਹਨਾਂ ਕਿਹਾ ਕਿ ਜਿਸ ਤਰੀਕੇ ਭਾਈ ਅੰਮ੍ਰਿਤ ਪਾਲ ਸਿੰਘ ਦੀ ਮਾਤਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਤੇ 751 ਲਗਾਈ ਗਈ ਹੈ ਇਹ ਸਿਰਫ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੇਕਿਨ ਅਸੀਂ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੇ ਆ ਕੇ ਇਹ ਦਿਹਾੜਾ ਮਨਾਉਣ ਅਤੇ ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਪਿਛਲੇ ਦਿਨੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਦੀ ਹੋਈ ਗਿਰਫਤਾਰੀ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੀਟਿੰਗ ਰੱਖੀ ਗਈ ਸੀ ਅਤੇ ਸਾਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਦੇ ਉੱਪਰ ਪੂਰਨ ਵਿਸ਼ਵਾਸ ਹੈ ਕਿ ਉਹ ਇਸ ਵੱਲ ਜਰੂਰ ਧਿਆਨ ਦੇਣਗੇ ਅਤੇ ਇਸ ਮੁੱਦੇ ਨੂੰ ਹੱਲ ਕਰਵਾਉਣਗੇ ਉਹਨਾਂ ਕਿਹਾ ਕਿ ਫਿਲਹਾਲ ਤਾਂ ਪੰਜਾਬ ਸਰਕਾਰ ਵੱਲੋਂ ਆਪਣੀ ਚਾਲ ਚੱਲ ਕੇ ਚੇਤਨਾ ਮਾਰਚ ਰੋਕ ਦਿੱਤਾ ਗਿਆ ਲੇਕਿਨ ਆਉਣ ਵਾਲੇ ਸਮੇਂ ਵਿੱਚ ਚੇਤਨਾ ਮਾਰਚ ਜਰੂਰ ਕੀਤਾ ਜਾਵੇਗਾ ਜਿਸ ਦੇ ਲਈ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕੀਤੀ ਗਈ ਹੈ।