ਪੰਜਾਬ : 6 ਜੂਨ ਨੂੰ 1984 ਦੇ ਘੱਲੂਘਾਰੇ ਮੌਕੇ ਜ਼ਖਮੀ ਹੋਏ ਪਾਵਨ ਸਰੂਪ ਦੇ ਕਰਵਾਏ ਜਾਣਗੇ ਦਰਸ਼ਨ, ਦੇਖੋ ਵੀਡਿਓ

ਪੰਜਾਬ : 6 ਜੂਨ ਨੂੰ 1984 ਦੇ ਘੱਲੂਘਾਰੇ ਮੌਕੇ ਜ਼ਖਮੀ ਹੋਏ ਪਾਵਨ ਸਰੂਪ ਦੇ ਕਰਵਾਏ ਜਾਣਗੇ ਦਰਸ਼ਨ, ਦੇਖੋ ਵੀਡਿਓ

ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ: ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਗਮ ਨੂੰ ਲੈ ਕੇ ਇਕੱਤਰਤਾ ਕਰਕੇ ਇਹ ਫੈਸਲਾ ਲਿਆ ਹੈ।

ਇਕੱਤਰਤਾ ਮਗਰੋਂ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਹੈ ਕਿ ਘੱਲੂਘਾਰਾ ਦਿਵਸ ਸਬੰਧੀ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 6 ਜੂਨ ਨੂੰ ਪਵੇਗਾ। ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ 6 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੰਗਤਾਂ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਜਾਣਗੇ।

ਐਡਵੋਕੇਟ ਧਾਮੀ ਨੇ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦਾ ਦਰਦ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਕੌਮ ਲਈ ਬੇਹੱਦ ਸੰਜੀਦਾ ਅਤੇ ਭਾਵੁਕਤਾ ਵਾਲਾ ਹੈ, ਜਿਸ ਦੀ ਭਾਵਨਾ ਅਨੁਸਾਰ ਸਿੱਖ ਕੌਮ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇ।