ਪੰਜਾਬ: ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਲਈ ਹੁਕਮ ਹੋਏ ਜਾਰੀ, ਦੇਖੋਂ ਵੀਡਿਓ

ਪੰਜਾਬ: ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਲਈ ਹੁਕਮ ਹੋਏ ਜਾਰੀ, ਦੇਖੋਂ ਵੀਡਿਓ

ਪਠਾਨਕੋਟ/ ਅਨਮੋਲ: ਡਿਪਟੀ ਕਮਿਸ਼ਨਰ ਪਠਾਨਕੋਟ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਲਈ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਹਰ ਸਾਲ ਕਿਸਾਨਾਂ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ। ਜਿਸ ਕਾਰਨ ਪ੍ਰਸ਼ਾਸਨ ਵੀ ਕਿਸਾਨਾਂ ਨੂੰ ਜਾਗਰੂਕ ਕਰਦਾ ਹੈ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ। ਇਸ ਵਾਰ ਪਠਾਨਕੋਟ ਵਿੱਚ ਪ੍ਰਸ਼ਾਸਨ ਕਿਸਾਨਾਂ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਸਖ਼ਤ ਕਾਰਵਾਈ ਕਰਨ ਦੇ ਮੂਡ 'ਚ ਹੈ।

ਜਿਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸਦੇ ਉਪਰ ਕਾਰਵਾਈ ਹੋਵੇਗੀ। ਇਸ ਦੌਰਾਨ ਉਸ ਤੇ ਐਫਆਈਆਰ ਵੀ ਦਰਜ ਕੀਤੀ ਜਾਵੇਗੀ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਰੈਵੇਨਿਊ ਰਿਕਾਰਡ ਵਿੱਚ ਵੀ ਲਾਲ ਐਂਟਰੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨ ਮੰਡੀਆਂ ਵਿੱਚ ਗਿੱਲਾ ਝੋਨਾ ਨਾ ਲਿਆਉਣ ਲਈ ਵੀ ਸਖ਼ਤ ਕਦਮ ਚੁੱਕੇ ਗੁਏ ਹਨ।

ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪਾਬੰਦੀ ਲਗਾ ਦਿਤੀ ਹੈ। ਜੇਕਰ ਕਿਸੇ ਨੇ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਤਾਂ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਪੰਜਾਬ ਵਿੱਚ ਸਗੋਂ ਨਾਲ ਲੱਗਦੇ ਹੋਰ ਰਾਜਾਂ ਵਿੱਚ ਵੀ ਵਾਤਾਵਰਣ ਨੂੰ ਬਹੁਤ ਨੁਕਸਾਨ ਹੁੰਦਾ ਹੈ। ਜਿਸ ਨਾਲ ਪ੍ਰਦੂਸ਼ਣ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਇਸ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਬਾਈਨ ਚਲਾਉਣ ਦਾ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਊਨਾ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਗਿਲਾ ਚੋਣਾਂ ਨ ਲਿਆਉਣ ਇਸ ਨਾਲ ਊਨਾ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈ ਸਕਦਾ ਹੈ।