ਪੰਜਾਬ: ਸੂਬੇ ਅੰਦਰ ਆਏ ਹੜ੍ਹ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ ਤੇ ਲਗਾਏ ਇਲਜਾਮ, ਦੇਖੋਂ ਵੀਡਿਓ

ਪੰਜਾਬ: ਸੂਬੇ ਅੰਦਰ ਆਏ ਹੜ੍ਹ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ ਤੇ ਲਗਾਏ ਇਲਜਾਮ, ਦੇਖੋਂ ਵੀਡਿਓ

ਸ੍ਰੀ ਅਨੰਦਪੁਰ ਸਾਹਿਬ : ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ 'ਚ ਆਏ ਹੜ੍ਹ ਨੂੰ ਲੈ ਕੇ ਸਰਕਾਰ ਤੇ ਇਲਜਾਮ ਲਗਾਏ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਜਿੱਥੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਤੇ ਤਿੱਖੇ ਸ਼ਬਦਾ ਨਾਲ ਵਾਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਆਏ ਹੜ੍ਹ ਸਰਕਾਰ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਾ ਸੂਬਾ ਸਰਕਾਰ ਵੱਲੋਂ ਕੋਈ ਵੀ ਢੁਕਵੇਂ ਕਦਮ ਨਹੀਂ ਚੁੱਕੇ ਗਏ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਅਤੇ ਲੋਕਾਂ ਦਾ ਹਾੜ ਨਾਲ ਕਾਫੀ ਨੁਕਸਾਨ ਹੋਇਆ ਹੈਂ। ਉਹਨਾਂ ਨੇ ਕਿਹਾ ਕਿ ਹੜ੍ਹ ਕਾਰਨ ਕਿਸਾਨਾਂ ਜਾਂ ਲੋਕਾਂ ਦੇ ਘਰਾਂ ਦਾ ਹੋਏ ਨੁਕਸਾਨ ਦਾ ਹਾਲੇ ਤੱਕ ਸੂਬਾ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਰਾਹਤ ਪੈਕੇਜ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਸਮਾਜ ਸੇਵੀ ਜਥੇਬੰਦੀਆਂ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਗਈ ਹੈ, ਉਸ ਦੀ ਸ਼ਲਾਘਾ ਕਰਨ ਦੀ ਬਜਾਏ ਸੂਬਾ ਸਰਕਾਰ ਉਲਟਾ ਉਹਨਾਂ ਨੂੰ ਬਦਨਾਮ ਕਰਨ ਵਿੱਚ ਲੱਗੀ ਹੋਈ ਹੈ।

ਚੰਦੂਮਾਜਰਾ ਨੇ ਕਿਹਾ ਕਿ ਜਦੋਂ ਉਹ ਲੋਕ ਸਭਾ ਮੇਂਬਰ ਸਨ ਤਾਂ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਤੋਂ ਸਤਲੁਜ ਦਰਿਆ ਨੂੰ ਚੈਨੇਲਾਈਜ਼ ਕਰਨ ਵਾਸਤੇ ਫੰਡ ਮੰਗਿਆ ਗਿਆ ਸੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਸਤਲੁਜ ਦਰਿਆ ਨੂੰ ਚੈਨਾਲਾਈਜ਼ ਕਰਨ ਵਾਸਤੇ ਹਾਂ ਪੱਖੀ ਹੁੰਗਾਰਾ ਵੀ ਦਿੱਤਾ ਸੀ। ਪਰ ਸੂਬਾ ਸਰਕਾਰ ਵੱਲੋਂ ਪਾਏ ਜਾਣ ਵਾਲੇ ਆਪਣੇ ਹਿੱਸੇ ਦੇ ਪੈਸੇ ਜਮਾਂ ਨਹੀਂ ਕਰਵਾਇਆ ਗਏ, ਜਿਸ ਕਰਕੇ ਸਤਲੁਜ ਦਰਿਆ ਨੂੰ ਚੈਨੇਲਾਈਜ਼ ਨਹੀਂ ਕੀਤਾ ਜਾ ਸਕਿਆ। ਉਹਨਾਂ ਕਿਹਾ ਕੀ ਪੰਜਾਬ ਦੀ ਮੌਜੂਦਾ ਸਰਕਾਰ ਉਸ ਪੈਸੇ ਨੂੰ ਜਮ੍ਹਾਂ ਕਰਵਾ ਕੇ ਕੇਂਦਰ ਤੋਂ ਫੰਡ ਲੈ ਕੇ ਸਤਲੁਜ ਦਰਿਆ ਨੂੰ ਚੈਨਾਲਾਈਜ਼ ਕਰਵਾਵੇ ਤਾਂ ਜੋ ਹਰ ਸਾਲ ਲੋਕਾਂ ਨੂੰ ਹੜ੍ਹ ਦੀ ਮਾਰ ਨਾ ਝੇਲਣੀ ਪਵੇ। ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬੀਤੇ ਦਿਨੀਂ ਜੋ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦਾ ਆਪਸ ਵਿੱਚ ਸਮਝੌਤਾ ਹੋਇਆ ਹੈ ਭਾਵੇਂ ਸੂਬੇ ਦੇ ਕਾਂਗਰਸੀ ਉਸ ਨੂੰ ਨਕਾਰ ਰਹੇ ਹਨ, ਪਰ ਇਹ ਦੋਵੇਂ ਆਪਸ ਵਿੱਚ ਸਮਝੌਤਾ ਕਰਕੇ ਹੁਣ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ।