ਪੰਜਾਬ : ਨਿਹੰਗ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ SGPC ਦਾ ਆਇਆ ਵੱਡਾ ਬਿਆਨ, ਦੇਖੋਂ ਵੀਡਿਓ

ਪੰਜਾਬ : ਨਿਹੰਗ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ SGPC ਦਾ ਆਇਆ ਵੱਡਾ ਬਿਆਨ, ਦੇਖੋਂ ਵੀਡਿਓ

ਅੰਮ੍ਰਿਤਸਰ : ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਂਦਾ ਹੈ। ਇਸ ਦੌਰਾਨ ਸਿੱਖ ਕੌਮ ਉਸ ਆਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਵੀ ਕਰਦੀ ਹੈ। ਉਥੇ ਹੀ ਇਸ ਬੰਦੀ ਛੋੜ ਦਿਵਸ ਦੇ ਮੌਕੇ ਤੇ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਆਪਣਾ ਸੰਦੇਸ਼ ਪੜ੍ਹਿਆ ਗਿਆ ਉਸ ਤੋਂ ਬਾਅਦ ਇੱਕ ਨਿਹੰਗ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਪਿੱਛੇ ਛੱਡਦੇ ਹੋਏ ਮਾਈਕ ਤੇ ਆਪਣਾ ਹੀ ਸੰਦੇਸ਼ ਦੇਣਾ ਸ਼ੁਰੂ ਕੀਤਾ ਗਿਆ। ਜਿਸ ਵਿੱਚ ਉਸ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਦੀ ਗੱਲ ਵੀ ਕਹੀ ਗਈ। ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਈਕ ਤਾਂ ਬੰਦ ਕਰ ਦਿੱਤਾ ਗਿਆ ਲੇਕਿਨ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਈ ਇਸ ਬੇਹੂਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਨੋਟਿਸ ਲਿੱਤਾ ਜਾ ਰਿਹਾ ਹੈ।

ਦੂਜੇ ਪਾਸੇ ਨਿਹੰਗ ਸਿੰਘ ਦੇ ਖਿਲਾਫ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਜਾ ਰਹੀ ਹੈ। ਇਸ ਵਾਰ ਇੱਕ ਨਿਹੰਗ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਢਹਿ ਢੇਰੀ ਕਰਦੇ ਹੋਏ ਉਥੋਂ ਅਪਣਾ ਹੀ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਵੱਲੋਂ ਇਸ ਦਾ ਸਖਤ ਨੋਟਿਸ ਲੈਂਦੇ ਹੋਏ ਨਿਹੰਗ ਸਿੰਘ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਜੀਪੀਸੀ ਅਧਿਕਾਰੀ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਦੇ ਵਾਇਰਲ ਹੋਈ ਇਸ ਵੀਡੀਓ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਦੇ ਵਿੱਚ ਵਿਚਾਰ ਕੀਤੇ ਜਾ ਰਹੇ ਹਨ।

ਕਈ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨਿਹੰਗ ਸਿੰਘ ਨੂੰ ਲੈ ਕੇ ਕਿਸੇ ਵੀ ਦਲ ਦੀ ਸਹਿਮਤੀ ਸਾਹਮਣੇ ਨਹੀਂ ਆ ਰਹੀ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਇਸ ਦੇ ਖਿਲਾਫ ਹੁਣ ਕਾਰਵਾਈ ਕਰਨ ਦੀ ਗੱਲ ਵੀ ਕੀਤੀ ਜਾ ਰਹੀ ਹੈ। ਉਥੇ ਉਹਨਾਂ ਨੇ ਕਿਹਾ ਕਿ ਜੋ ਇਹ ਵੀ ਅਫਵਾਹ ਫੈਲਾਈ ਜਾ ਰਹੀ ਹੈ ਕਿ ਇਸ ਨਿਹੰਗ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲੋਂ ਮਾਇਕ ਖੋਹਿਆ ਗਿਆ ਹੈ। ਉਹ ਸਰਾਸਰ ਗਲਤ ਹੈ, ਕਿਉਂਕਿ ਸਮਾਗਮ ਪੂਰਾ ਹੋਣ ਤੋਂ ਬਾਅਦ ਮਾਇਕ ਇਸ ਨਿਹੰਗ ਸਿੰਘ ਵੱਲੋਂ ਖੁਦ ਫੜ ਕੇ ਬੋਲਣਾ ਸ਼ੁਰੂ ਕੀਤਾ ਗਿਆ ਸੀ। ਅਸੀਂ ਜਲਦ ਹੀ ਕਮੇਟੀ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਹਾਂ ਅਤੇ ਜੋ ਵੀ ਤੱਤ ਸਾਹਮਣੇ ਆਉਣਗੇ ਉਸ ਦੇ ਤਹਿਤ ਹੀ ਇਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਏਥੇ ਦੱਸਣ ਯੋਗ ਹੈ ਕਿ ਬੀਤੇ ਸਮੇਂ ਜਦੋਂ ਪੰਜਾਬ ਵਿੱਚ ਬੇਅਦਬੀਆਂ ਦੇ ਦੌਰ ਜਾਰੀ ਸਨ। ਡੇਰਾ ਪ੍ਰੇਮੀ ਰਾਮ ਰਹੀਮ ਨੂੰ ਮਾਫੀ ਦੇਣ ਦੀ ਗੱਲ ਕੀਤੀ ਗਈ ਸੀ।

ਉਸ ਵੇਲੇ ਵੀ ਬੰਦੀ ਛੋੜ ਦਿਵਸ ਦੇ ਮੌਕੇ ਤੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਵੀ ਵਿਰੋਧ ਇਸੇ ਤਰ੍ਹਾਂ ਹੀ ਕੀਤਾ ਗਿਆ ਸੀ। ਜਥੇਦਾਰ ਬਦਲਣ ਦੀ ਗੱਲ ਕੀਤੀ ਜਾ ਰਹੀ ਸੀ, ਲੇਕਿਨ ਇਸ ਵਾਰ ਕਿਸੇ ਨਿਹੰਗ ਸਿੰਘ ਵੱਲੋਂ ਕਿਉਂ ਗਿਆਨੀ ਰਘਬੀਰ ਸਿੰਘ ਨੂੰ ਬਦਲਣ ਦੀ ਗੱਲ ਕੀਤੀ ਜਾ ਰਹੀ ਹੈ। ਇਸ ਦਾ ਤਾਂ ਕੁਝ ਵੀ ਤੱਤ ਸਾਹਮਣੇ ਨਹੀਂ ਆ ਰਿਹਾ, ਲੇਕਿਨ ਸ਼੍ਰੋਮਣੀ ਕਮੇਟੀ ਵੱਲੋਂ ਇਸ ਨਿਹੰਗ ਸਿੰਘ ਖਿਲਾਫ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਜਰੂਰ ਕੀਤੀ ਜਾ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਇਸ ਨਿਹੰਗ ਸਿੰਘ ਦੇ ਖਿਲਾਫ ਸ਼੍ਰੋਮਣੀ ਕਮੇਟੀ ਕਿਹੜਾ ਐਕਸ਼ਨ ਲੈਂਦੀ ਹੈ ਅਤੇ ਗੁਰੂ ਕੀ ਲਾਡਲੀ ਫੌਜਾਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਜਾਂ ਸ਼ਿਕਾਇਤ ਦਾ ਕੀ ਜਵਾਬ ਦਿੰਦੇ ਹਨ।