ਪੰਜਾਬ : SGPC ਕਮੇਟੀ ਤੇ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ, ਦੇਖੋ ਵੀਡਿਓ

ਪੰਜਾਬ : SGPC ਕਮੇਟੀ ਤੇ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ, ਦੇਖੋ ਵੀਡਿਓ

ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 72 ਘੰਟੇ ਦੇ ਨੋਟਿਸ ਤੇ ਸੱਦੀ ਗਈ। ਅੰਤ੍ਰਿਗ ਕਮੇਟੀ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸਰਕਾਰ ਨੂੰ ਆਰ ਜਾਂ ਪਾਰ ਦਾ ਫੈਸਲਾ ਲੈਣ ਲਈ ਕਿਹਾ ਹੈ। ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮੁੱਚੀ ਅੰਤ੍ਰਿਗ ਕਮੇਟੀ ਵਿਚ ਲੰਬੀਆਂ ਵਿਚਾਰਾਂ ਕਰਕੇ ਭਾਈ ਰਾਜੋਆਣਾ ਨੂੰ 5 ਦਸੰਬਰ ਨੂੰ ਭੁੱਖ ਹੜਤਾਲ ਨਾ ਕਰਨ ਦੀ ਵੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਮੁੱਚੇ ਪੰਥ ਵੱਲੋਂ ਪਿਛਲੇ ਸਮੇਂ ਵਿੱਚ 11 ਮੈਂਬਰੀ ਕਮੇਟੀ ਬਣਾਈ ਗਈ ਸੀ। ਜੋ ਬੰਦੀ ਸਿੰਘਾਂ ਦੇ ਰਿਹਾਈ ਲਈ ਕਾਰਵਾਈਆਂ ਕਰ ਰਹੀ ਹੈ। ਇਸੇ ਕਮੇਟੀ ਵਿੱਚੋਂ ਤਿੰਨ ਮੈਂਬਰ ਛੱਡ ਗਏ ਸਨ ਤੇ ਰਹਿੰਦੇ ਅੱਠ ਮੈਂਬਰ 2 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਇਕੱਤਰਤਾ ਕਰਕੇ ਅਗਲੀ ਰਣਨੀਤੀ ਤਿਆਰ ਕਰੇਗੀ।