ਪੰਜਾਬ : ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਸੰਸਕਾਰ ਦਿਵਸ ਬੜੇ ਧੂਮਧਾਮ ਨਾਲ ਮਨਾਇਆ, ਦੇਖੋ ਵੀਡਿਓ

ਪੰਜਾਬ : ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸੀਸ ਸੰਸਕਾਰ ਦਿਵਸ ਬੜੇ ਧੂਮਧਾਮ ਨਾਲ ਮਨਾਇਆ, ਦੇਖੋ ਵੀਡਿਓ

ਸ੍ਰੀ ਅਨੰਦਪੁਰ ਸਾਹਿਬ/ ਸੰਦੀਪ ਸ਼ਰਮਾ : ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਯਾਦ ਕੀਤਾ ਜਾਂਦਾ ਹੈ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਉਨਾਂ ਦੇ ਪਾਵਨ ਸੀਸ ਦਾ ਸੰਸਕਾਰ ਗੁਰਦੁਆਰਾ ਸੀਸ ਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੀ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਭਾਈ ਜੈਤਾ ਜੀ ਦਿੱਲੀ ਤੋਂ ਸ਼੍ਰੀ ਅਨੰਦਪੁਰ ਸਾਹਿਬ ਲੈ ਕੇ ਆਏ ਸਨ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦਿਨ ਨੂੰ ਯਾਦ ਕਰਦਿਆਂ ਗੁ: ਸੀਸ ਗੰਜ ਸਾਹਿਬ ਵਿਖੇ ਸੀਸ ਸੰਸਕਾਰ ਦਿਵਸ ਬੜੇ ਵੱਡੇ ਪੱਧਰ ਤੇ ਮਨਾਇਆ ਗਿਆ, ਇਸ ਸਮਾਗਮ ਵਿੱਚ ਸ੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਸਿੰਘ ਪੰਥ ਦੇ ਮਹਾਨ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਵੱਲੋਂ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ। 

ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਹੋਇਆਂ। ਭਾਈ ਨੰਦ ਲਾਲ ਪਬਲਿਕ ਸਕੂਲ ਤੇ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਲੋਂ ਵਿਸ਼ਾਲ ਗੁਰਮੀਤ ਮਾਰਚ ਕੱਢਿਆ ਗਿਆ, ਜਿਸ ਦੀ ਸਮਾਪਤੀ ਵੀ ਗੁ: ਸੀਸ ਗੰਜ ਸਾਹਿਬ ਵਿਖੇ ਹੋਈ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਬਾਬਾ ਹਰਨਾਮ ਸਿੰਘ  ਦਮਦਮੀ ਟਕਸਾਲ ਵਾਲੇ, ਸ੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿੱਚ ਮਹਾਂਪੁਰਸ਼ ਹਾਜਰ ਸਨ।