ਪੰਜਾਬ : ਫੌਜੀ ਆਪਸ 'ਚ ਭਿੜੇ, ਚਲਿਆ ਗੋਲੀਆਂ , ਦੇਖੋ ਵੀਡੀਓ 

ਪੰਜਾਬ : ਫੌਜੀ ਆਪਸ 'ਚ ਭਿੜੇ, ਚਲਿਆ ਗੋਲੀਆਂ , ਦੇਖੋ ਵੀਡੀਓ 

ਗੁਰਦਾਸਪੁਰ : ਬਟਾਲਾ ਰੋਡ 'ਤੇ ਸਥਿਤ ਇਕ ਵਰਕਸ਼ਾਪ ਦੇ ਸਾਹਮਣੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਛੁੱਟੀ 'ਤੇ ਆਏ ਇੱਕ ਫੌਜੀ ਜਵਾਨ ਲਵਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਛੁੱਟੀ 'ਤੇ ਆਏ ਇਕ ਹੋਰ ਫੌਜੀ ਹਰਦੇਵ ਸਿੰਘ 'ਤੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਗੋਲੀਆਂ ਚਲਾ ਦਿੱਤੀਆਂ।  ਗੋਲੀ ਚਲਾਉਣ ਤੋਂ ਬਾਅਦ ਉਕਤ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮੌਕੇ 'ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਗੋਲੀਆਂ ਦੇ ਤਿੰਨ ਖੋਲ ਵੀ ਬਰਾਮਦ ਕਰ ਲਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਫੌਜੀ ਹਰਦੇਵ ਸਿੰਘ ਦੇ ਭਰਾ ਹਰਜਿੰਦਰ ਸਿੰਘ ਅਤੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਲਵਪ੍ਰੀਤ ਸਿੰਘ ਦੀ ਪੁਰਾਣੀ ਰੰਜਿਸ਼ ਹੈ ਅਤੇ ਇਸੇ ਰੰਜਿਸ਼ ਕਾਰਨ ਅੱਜ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਰਕਸ਼ਾਪ ਦੇ ਬਾਹਰ ਆ ਕੇ ਪਹਿਲਾਂ ਗਾਲ੍ਹਾਂ ਕੱਢੀਆਂ ਅਤੇ ਫਿਰ ਪੰਜ ਰਾਉਂਡ ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਲੜਕੇ ਨੇ ਉਥੋਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਗੋਲੀ ਚਲਾਉਣ ਤੋਂ ਬਾਅਦ ਸਿਪਾਹੀ ਲਵਪ੍ਰੀਤ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਇਸ ਮਾਮਲੇ ਚ  ਡੀ.ਐਸ.ਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਧੜੇ ਬਟਾਲਾ ਰੋਡ 'ਤੇ ਪੁਰਾਣੀ ਰੰਜਿਸ਼ ਕਾਰਨ ਆਪਸ 'ਚ ਭਿੜ ਗਏ ਹਨ ਅਤੇ ਦੋਵੇਂ ਆਰਮੀ ਦੇ ਮੁਲਾਜ਼ਮ ਹਨ ਅਤੇ ਛੁੱਟੀ 'ਤੇ ਹਨ। ਹਰਦੇਵ ਸਿੰਘ ਦੀ ਬਟਾਲਾ ਰੋਡ 'ਤੇ ਟਰੈਕਟਰ ਦੀ ਵਰਕਸ਼ਾਪ ਹੈ | ਜਦੋਂ ਉਹ ਕਿਸੇ ਇਕੱਠ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਵਰਕਸ਼ਾਪ ਵਿੱਚ ਆਇਆ ਤਾਂ ਕਿਸੇ ਪੁਰਾਣੀ ਰੰਜ਼ਿਸ਼ ਕਾਰਨ ਛੁੱਟੀ ’ਤੇ ਆਏ ਫੌਜ ਦੇ  ਸਿਪਾਹੀ ਲਵਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ’ਤੇ ਹਮਲਾ ਕਰ ਦਿੱਤਾ।  ਉਸ ’ਤੇ ਪੰਜ ਰਾਉਂਡ ਫਾਇਰ ਕੀਤੇ।  ਹਰਦੇਵ ਸਿੰਘ ਨੇ  ਭੱਜ ਕੇ ਆਪਣੀ ਜਾਨ ਬਚਾਈ ਜਦਕਿ ਉਕਤ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮੌਕੇ ਤੋਂ ਤਿੰਨ ਖੋਲ ਬਰਾਮਦ ਕੀਤੇ ਗਏ  ਅਤੇ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।