ਪੰਜਾਬ : ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਦੇਖੋ ਵੀਡਿਓ

ਪੰਜਾਬ :  ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਦੇਖੋ ਵੀਡਿਓ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸੰਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।

ਇਸ ਮੌਕੇ ਹਾਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੇ ਗਏ ਐਲਾਨ ਮੁਤਾਬਿਕ 1 ਜਨਵਰੀ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ।