ਪੰਜਾਬ: ਚਾਈਨਾ ਡੋਰ ਦੇ ਖਿਲਾਫ ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਕੱਢਿਆ ਮਾਰਚ, ਦੇਖੋਂ ਵੀਡਿਓ

ਪੰਜਾਬ: ਚਾਈਨਾ ਡੋਰ ਦੇ ਖਿਲਾਫ ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਕੱਢਿਆ ਮਾਰਚ, ਦੇਖੋਂ ਵੀਡਿਓ

ਬਟਾਲਾ: ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਨੂੰ ਇਸ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦੇ ਹੋਏ ਬਟਾਲਾ ਦੀਆ ਸੜਕਾਂ ਤੇ ਸਕੂਲੀ ਵਿਦਿਆਰਥੀਆਂ ਵਲੋਂ ਇਕ ਮਾਰਚ ਕੱਢਿਆ ਗਿਆ। ਇਸ ਦੌਰਾਨ ਬੱਚਿਆਂ ਅਤੇ ਪਤੰਗਬਾਜ਼ੀ ਦਾ ਸ਼ੌਕ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਧਾਗੇ ਦੀ ਵਰਤੋਂ ਨਾਂ ਕਰਨ। ਇਹ ਚਾਈਨਾ ਧਾਗਾ ਜਾਨਲੇਵਾ ਸਾਬਿਤ ਹੋ ਰਹੀ ਹੈ। ਇਸ ਪੰਛੀਆਂ ਅਤੇ ਲੋਕਾਂ ਦੀਆ ਜਾਨਾਂ ਲਈ ਖ਼ਤਰਾ ਸਾਬਤ ਹੋ ਰਹੀ ਹੈ। ਇਸਲਈ ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਇਸ ਦੀ ਵਰਤੋਂ ਨਾਂ ਕੀਤੀ ਜਾਵੇ।

ਉਹਨਾਂ ਕਿਹਾ ਕਿ ਉਹ ਮਨੁੱਖਤਾ ਦੀ ਸੇਵਾ ਦੇ ਇਕ ਪੱਖ ਨਾਲ ਸੈਂਥੇਟਿਕ ਡੋਰ ( ਚਾਈਨਾ ਡੋਰ ) ਵਿਰੁੱਧ ਜਾਗਰੂਕਤਾ ਰੈਲੀ ਕੱਢ ਰਹੇ ਹਨ। ਉਥੇ ਹੀ ਇਸ ਰੈਲੀ ਚ ਸ਼ਾਮਿਲ ਪੁਲਿਸ ਪ੍ਰਸ਼ਾਸ਼ਨ ਦੇ ਅਧਕਾਰੀਆਂ ਦਾ ਕਹਿਣਾ ਸੀ ਕਿ ਡੀਸੀ ਗੁਰਦਾਸਪੁਰ ਦੇ ਆਦੇਸ਼ਾ ਤੇ ਇਸ ਡੋਰ ਤੇ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸ਼ਨ ਵਲੋਂ ਲਗਾਤਾਰ ਦੁਕਾਨਾਂ ਤੇ ਰੇਡ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਇਸ ਪਲਾਸਟਿਕ ਧਾਗੇ ਨੂੰ ਵੇਚਣ ਵਾਲਿਆਂ ਖਿਲਾਫ ਕੜੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਹਿਯੁਗ ਦੇਣ ਤਾ ਹੀ ਇਸ ਤੇ ਲਗਾਮ ਲਗਾਈ ਜਾ ਸਕਦੀ ਹੈ।