ਪੰਜਾਬ : ਸ਼੍ਰੋਮਣੀ ਕਮੇਟੀ ਵਲੋਂ 2 ਅਤੇ 3 ਅਕਤੂਬਰ ਨੂੰ ਕਰਵਾਏਗੀ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ, ਦੇਖੋ ਵੀਡਿਓ

ਪੰਜਾਬ : ਸ਼੍ਰੋਮਣੀ ਕਮੇਟੀ ਵਲੋਂ 2 ਅਤੇ 3 ਅਕਤੂਬਰ ਨੂੰ ਕਰਵਾਏਗੀ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ, ਦੇਖੋ ਵੀਡਿਓ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਸਬੰਧੀ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਐਸਜੀਪੀਸੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਆਲ ਇੰਡੀਆ ਧਰਮ ਪ੍ਰਚਾਰ ਲਹਿਰ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਸਿੱਖ ਵਿਦਿਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੈਮੀਨਾਰ ਦੇ ਕੋਆਰਡੀਨੇਟਰ ਸ. ਰਾਜਵਿੰਦਰ ਸਿੰਘ ਜੋਗਾ ਸ਼ਾਮਲ ਹੋਏ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 19ਵੀਂ ਸਦੀ ਵਿਚ ਸਿੱਖ ਧਰਮ ’ਤੇ ਹੋ ਰਹੇ ਹਮਲਿਆਂ ਨੂੰ ਠੱਲ੍ਹ ਪਾਉਣ ਲਈ ਸੁਹਿਰਦ ਸਿੱਖਾਂ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਵਿਰਾਸਤੀ ਧਰੋਹਰ ਖਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਨੂੰ ਸਿੰਘ ਸਭਾ ਲਹਿਰ ਦੀ ਉਪਜ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਸਮਾਗਮ “ਸਿੰਘ ਸਭਾ ਲਹਿਰ ਪਿਛੋਕੜ, ਸਥਾਪਨਾ, ਕਾਰਜ ਦੇ ਪ੍ਰਾਪਤੀਆਂ” ਵਿਸ਼ੇ ’ਤੇ ਵਿਸ਼ੇਸ਼ ਸ਼ੈਮੀਨਾਰ ਕਰਵਾਇਆ ਗਿਆ ਉਹਨਾਂ ਦੱਸਿਆ ਕਿ ਇਸ ਦਾ ਮੁੱਖ ਸਮਾਗਮ 2 ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਸਿੱਖਿਆ ਦੀ ਅਜੋਕੀ ਸਥਿਤੀ, ਮੌਜੂਦਾ ਸਮੱਸਿਆਵਾਂ ਅਤੇ ਸੰਭਾਵੀ ਹੱਲ ਦੇ ਵਿਸ਼ੇ ਤਹਿਤ ਦੋ ਰੋਜ਼ਾ ਵਿਦਿਅਕ ਕਾਨਫ਼ਰੰਸ ਆਯੋਜਤ ਕੀਤੀ ਜਾ ਰਹੀ ਹੈ। ਇਹ ਕਾਨਫ਼ਰੰਸ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਆ ਆਡੋਟੋਰੀਅਮ ਵਿਚ 2 ਅਤੇ 3 ਅਕਤੂਬਰ ਨੂੰ ਹੋਵੇਗੀ ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਹਾਕੇ ਦੌਰਾਨ ਪੰਜਾਬ ਦੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਆਈਆਂ ਸਮੱਸਿਆਵਾਂ ਪ੍ਰਤੀ ਚਿੰਤਤ ਹੁੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਨਫ਼ਰੰਸ ਆਯੋਜਤ ਕੀਤੀ ਜਾ ਰਹੀ ਹੈ।