ਪੰਜਾਬ: ਪ੍ਰਸ਼ਾਸਨ ਨੇ ਦਿੱਤਾ 6 ਜੂਨ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਦਾ ਦਿੱਤਾ ਲਿਖਤੀ ਸੱਦਾ, ਦੇਖੋਂ ਵੀਡਿਓ

ਪੰਜਾਬ: ਪ੍ਰਸ਼ਾਸਨ ਨੇ ਦਿੱਤਾ 6 ਜੂਨ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਦਾ ਦਿੱਤਾ ਲਿਖਤੀ ਸੱਦਾ, ਦੇਖੋਂ ਵੀਡਿਓ

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ: ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਬਤੌਰ ਵਿਧਾਇਕ ਅਤੇ ਫਿਰ ਪੰਜਾਬ ਸਰਕਾਰ ਦੇ ਬਣੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਪਿਛਲੇ ਦਿਨੀਂ ਮਿਤੀ 24 ਮਈ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਗਏ। ਮਿਡ ਡੇ ਮੀਲ ਵਰਕਰਜ਼ ਯੂਨੀਅਨ ਅਤੇ ਪ.ਸ.ਸ.ਫ. ਦੇ ਸੂਬਾਈ ਆਗੂਆਂ ਨਾਲ ਕੀਤੇ ਭੈੜੇ ਵਰਤਾਓ ਕਾਰਣ ਸੂਬੇ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਅੰਦਰ ਭਾਰੀ ਰੋਸ ਹੈ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ 25 ਮਈ ਨੂੰ ਪੂਰੇ ਪੰਜਾਬ ਭਰ ਦੇ ਬਲਾਕਾਂ ਅੰਦਰ ਇਸ ਸਿੱਖਿਆ ਮੰਤਰੀ ਦੀਆਂ ਅਰਥੀਆਂ ਫੂਕਣ ਉਪਰੰਤ ਅੱਜ ਅਨੰਦਪੁਰ ਸਾਹਿਬ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੇਡਰੇਸ਼ਨ (ਪ.ਸ.ਸ.ਫ) ਵਲੋਂ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਸੂਬੇ ਭਰ ਵਿੱਚੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

ਰੈਲੀ ਵਿੱਚ ਮਹਿਲਾ ਮੁਲਾਜ਼ਮਾਂ ਦੀ ਵੀ ਭਾਰੀ ਸ਼ਮੂਲੀਅਤ ਰਹੀ। ਮੁਲਾਜ਼ਮਾਂ ਅੰਦਰ ਸਿੱਖਿਆ ਮੰਤਰੀ ਪ੍ਰਤੀ ਰੋਸ ਅਤੇ ਰੈਲੀ ਪ੍ਰਤੀ ਉਤਸ਼ਾਹ ਕਾਰਣ ਦੂਰ ਦੁਰਾਡੇ ਦੇ ਜ਼ਿਲਿਆ ਦੇ ਮੁਲਾਜ਼ਮ ਝੰਡਿਆ ਅਤੇ ਬੈਨਰਾਂ ਸਹਿਤ ਰੈਲੀ ਸਮਾਪਤ ਹੋਣ ਤੱਕ ਵੀ ਵੀ ਪਹੁੰਚਦੇ ਰਹੇ। ਰੈਲੀ ਨੂੰ ਉਸ ਸਮੇਂ ਬਹੁਤ ਬਲ ਮਿਲਿਆ ਜਦੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਫੇਡਰੇਸ਼ਨਾਂ ਅਤੇ ਜੱਥੇਬੰਦੀਆਂ ਵਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਸਾਥੀ ਵੇਦ ਪ੍ਰਕਾਸ਼ ਸ਼ਰਮਾ ਮੁੱਖ ਸੰਪਾਦਕ ਮੁਲਾਜ਼ਮ ਲਹਿਰ ਮੈਗਜ਼ੀਨ ,ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਚਾਹਲ, ਕਰਮਜੀਤ ਬੀਹਲਾ, ਮੱਖਣ ਵਾਹਿਦਪੁਰੀ ਦੀ ਅਗਵਾਈ ਹੇਠ ਕੀਤੀ ਗਈ ਇਸ ਰੈਲੀ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਸਾਥੀ ਗੁਰਬਿੰਦਰ ਸਿੰਘ ਸਸਕੋਰ ਸੂਬਾ ਸੀਨੀਅਰ ਮੀਤ ਪ੍ਰਧਾਨ ਪ.ਸ.ਸ.ਫ.  ਨੇ ਰੈਲੀ ਕਰਨ ਦੇ ਕਾਰਣਾਂ ਸਬੰਧੀ ਦੱਸਦਿਆਂ ਕਿਹਾ ਕਿ ਮਿਡ ਡੇ ਮੀਲ਼ ਵਰਕਰਜ਼ ਯੂਨੀਅਨ ਵਲੋਂ ਕੀਤੀ ਰੈਲੀ ਦੇ ਦਬਾਅ ਸਦਕਾ ਸਿੱਖਿਆ ਮੰਤਰੀ ਵਲੋਂ ਦਿੱਤੇ ਗਏ ਮੀਟਿੰਗ ਦੇ ਸਮੇਂ ਅਨੁਸਾਰ ਪੰਜਾਬ ਭਵਨ ਵਿਖੇ ਪਹੁੰਚੇ।

ਆਗੂਆਂ ਨਾਲ ਸਿੱਖਿਆ ਮੰਤਰੀ ਵਲੋਂ ਦੁਰ-ਵਿਵਹਾਰ ਕੀਤਾ ਗਿਆ ਅਤੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਚਾੜ੍ਹ ਦਿੱਤੇ। ਇਸ ਸਿੱਖਿਆ ਮੰਤਰੀ ਦੇ ਹੈਂਕੜ ਭਰੇ ਵਤੀਰੇ ਕਾਰਣ ਸਮੁੱਚੇ ਮੁਲਾਜ਼ਮਾਂ ਅੰਦਰ ਭਾਰੀ ਰੋਸ ਹੈ। ਜਿਸਦੀ ਮਿਸਾਲ ਅੱਜ ਦੀ ਇਹ ਰੈਲੀ ਸਾਬਤ ਕਰ ਰਹੀ ਹੈ। ਸੀਨੀਅਰ ਮੀਤ ਪ੍ਰਧਾਨਾਂ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਵਰਤ ਕੇ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ, ਖਾਸ ਕਰਕੇ ਸਿੱਖਿਆ ਮੰਤਰੀ ਵਲੋਂ ਹੈਂਕੜਬਾਜੀ ਭਰਿਆ ਵਤੀਰਾ ਵਰਤਣਾ ਸ਼ੁਰੂ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਹਿਟਲਰਸ਼ਾਹੀ ਢੰਗ ਨਾਲ ਸੰਘਰਸ਼ਾਂ ਨੂੰ ਦਬਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਮੁਲਾਜ਼ਮਾਂ ਦੇ ਸੰਘਰਸ਼ਾਂ ਵਿੱਚ ਪਹੁੰਚ ਕੇ ਉਹਨਾਂ ਦੀਆਂ ਮੰਗਾਂ ਦਾ ਸਮਰਥਨ ਵੀ ਕਰਦੇ ਸਨ। ਉਹਨਾਂ ਕਿਹਾ ਕਿ ਇਸ ਸਿੱਖਿਆ ਮੰਤਰੀ ਦਾ ਵਤੀਰਾ ਲਗਾਤਾਰ ਹੈਂਕੜ ਭਰਿਆ ਹੋ ਰਿਹਾ ਹੈ ਅਤੇ ਇਤਿਹਾਸ ਗਵਾਹ ਹੈ ਕਿ ਜਿਸ ਵੀ ਮੰਤਰੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਅਜਿਹਾ ਵਤੀਰਾ ਅਪਣਾਇਆ ਹੈ। ਉਪਰੰਤ ਅਨੰਦਪੁਰ ਸਾਹਿਬ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਦੇ ਨਾਲ ਮਿਤੀ 6 ਜੂਨ ਨੂੰ ਸ਼ਾਮ 6 ਵਜੇ ਪੰਜਾਬ ਭਵਨ ਵਿੱਖੇ ਪੈਨਲ ਮੀਟਿੰਗ ਦਾ ਲਿਖਤੀ ਸੱਦਾ ਦਿੱਤਾ ਗਿਆ।