ਪੰਜਾਬ : ਲਵ ਮੈਰਿਜ ਤੋਂ ਬਾਅਦ ਲਵਾਰਿਸ ਹਾਲਤ ਵਿੱਚ ਮਿਲੀ ਸੀ ਨੌਜਵਾਨ ਦੀ ਲਾਸ਼, ਪਰਿਵਾਰ ਨੂੰ ਨਹੀਂ ਮਿਲ ਰਿਹਾ ਇਨਸਾਫ, ਦੇਖੋ ਵੀਡਿਓ

ਪੰਜਾਬ : ਲਵ ਮੈਰਿਜ ਤੋਂ ਬਾਅਦ ਲਵਾਰਿਸ ਹਾਲਤ ਵਿੱਚ ਮਿਲੀ ਸੀ ਨੌਜਵਾਨ ਦੀ ਲਾਸ਼, ਪਰਿਵਾਰ ਨੂੰ ਨਹੀਂ ਮਿਲ ਰਿਹਾ ਇਨਸਾਫ, ਦੇਖੋ ਵੀਡਿਓ

ਫਿਰੋਜ਼ਪੁਰ: ਬੀਤੇ ਦਿਨ ਫਿਰੋਜ਼ਪੁਰ ਦੇ ਪਿੰਡ ਆਸਲ ਦੇ ਨੇੜਿਓਂ ਇਕ ਨੌਜਵਾਨ ਦੀ ਲਾਵਾਰਿਸ ਹਾਲਤ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਜਾਂਚ ਪੜਤਾਲ ਤੋਂ ਬਾਅਦ ਪਤਾ ਚੱਲਿਆ ਸੀ ਕਿ ਮ੍ਰਿਤਕ ਨੌਜਵਾਨ ਦਾ ਨਾਮ ਸੰਨੀ ਉਮਰ ਕਰੀਬ 22 ਸਾਲ ਵਾਸੀ ਪਿੰਡ ਸਾਵਣ ਵਾਲੇ ਝੁੱਘੇ ਦਾ ਰਹਿਣ ਵਾਲਾ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਸ਼ਹਿਰ ਆਏ ਸਨ ਅਤੇ ਅਚਾਨਕ ਉਸਦਾ ਪਤੀ ਕਿਸੇ ਕੰਮ ਲਈ ਬਾਹਰ ਚਲਾ ਗਿਆ ਅਤੇ ਫਿਰ ਵਾਪਸ ਨਹੀਂ ਆਇਆ ਅਤੇ ਜਦ ਉਨ੍ਹਾਂ ਨੇ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਸਦੀ ਮੌਤ ਹੋ ਚੁੱਕੀ ਹੈ। 

ਉਥੇ ਹੀ ਮ੍ਰਿਤਕ ਸੰਨੀ ਦੀ ਪਤਨੀ ਅਤੇ ਪਰਿਵਾਰ  ਨੇ ਦੱਸਿਆ ਕਿ ਕਰੀਬ ਸੱਤ ਮਹੀਨੇ ਪਹਿਲਾਂ ਉਨ੍ਹਾਂ ਦੀ ਲਵ ਮੈਰਿਜ ਹੋਈ ਸੀ ਅਤੇ ਉਨ੍ਹਾਂ ਨੂੰ ਉਸਦੇ ਸਹੁਰਾ ਪਰਿਵਾਰ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਉਨ੍ਹਾਂ ਨੂੰ ਸ਼ੱਕ ਹੈ। ਕਿ ਇਸ ਘਟਨਾ ਪਿਛੇ ਉਸਦੇ ਸਹੁਰਾ ਪਰਿਵਾਰ ਦਾ ਹੱਥ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕੋ ਇੱਕ ਭਰਾ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਦੂਸਰੇ ਪਾਸੇ ਜਦੋਂ ਇਸ ਪੂਰੀ ਘਟਨਾ ਨੂੰ ਲੈਕੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਨੇ ਵੀ ਜਾਣਕਾਰੀ ਦਿੱਤੀ ਸੀ  ਕਿ ਕਾਤਲਾਂ ਨੂੰ ਜਲਦ ਫੜ ਲਿਆ ਜਾਵੇਗਾ ਪਰ ਅਜੇ ਤੱਕ ਵੀ ਪੁਲਿਸ ਦੇ ਹੱਥ ਖਾਲੀ ਹਨ, ਪਰ ਦੇਖਣਾ ਹੋਵੇਗਾ ਉਹ ਇਸ ਮਸਲੇ ਨੂੰ ਕਿੰਨੀ ਜਲਦੀ ਅਮਲ ਵਿਚ ਲਿਆਂਦੀ ਹੈ।