ਪੰਜਾਬ : ਕਿਸਾਨ ਯੂਨੀਅਨ ਵੱਲੋਂ ਕੱਢਿਆ ਗਿਆ ਵਿਸਾਲ ਟਰੈਕਟਰ ਮਾਰਚ, ਦੇਖੋ ਵੀਡਿਓ

ਪੰਜਾਬ : ਕਿਸਾਨ ਯੂਨੀਅਨ ਵੱਲੋਂ  ਕੱਢਿਆ ਗਿਆ ਵਿਸਾਲ ਟਰੈਕਟਰ ਮਾਰਚ, ਦੇਖੋ ਵੀਡਿਓ

ਰਾਏਕੋਟ :  ਕਾਲੇ ਖੇਤੀ ਬਿਲਾਂ ਦੇ ਖਿਲਾਫ ਕਿਸਾਨਾਂ ਵੱਲੋਂ ਇੱਕ ਵਾਰ ਫਿਰ ਤੋਂ ਮੋਰਚਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਸਮਝੌਤਿਕ ਸਥਾਨ ਮੋਰਚੇ ਦੇ ਬੈਨਰ ਥੱਲੇ ਵੱਖ ਵੱਖ ਕਿਸਾਨ ਯੂਨੀਅਨ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਸੇਖੋ ਨੇ ਦੱਸਿਆ ਕਿ

ਕੇਂਦਰ ਸਰਕਾਰ ਵੱਲੋਂ ਆਪਣੇ ਵਾਅਦਿਆਂ ਤੋਂ ਮੁਕਤ ਕਰਨ ਦੇ ਖਿਲਾਫ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਖਿਲਾਫ ਇਹ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਉਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ, ਪੰਜ ਦਿਨ ਲਈ ਜ਼ਿਲਾ ਹੈਡਕੁਆਟਰਾਂ ਦਾ ਘਰਾਓ ਕੀਤਾ ਜਾਵੇਗਾ।