ਪੰਜਾਬ: ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ, ਘਰ 'ਚ ਮਾਤਮ ਦਾ ਮਾਹੌਲ, ਦੇਖੋਂ ਵੀਡੀਓ 

ਪੰਜਾਬ: ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ, ਘਰ 'ਚ ਮਾਤਮ ਦਾ ਮਾਹੌਲ, ਦੇਖੋਂ ਵੀਡੀਓ 

ਗੁਰਦਾਸਪੁਰ: ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਮਾਂ-ਪਿਉ ਆਪਣੇ ਦਿਲ ਤੇ ਪੱਥਰ ਰੱਖ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਰਹੇ ਹਨ। ਪਰ ਜਦ ਜਵਾਨ ਪੁੱਤ ਦੀ ਮੌਤ ਦੀ ਖ਼ਬਰ ਆਉਂਦੀ ਹੈ ਤਾਂ ਮਾਂ ਪਿਉ ਸਦਮਾ ਸਹਾਰ ਨਹੀਂ ਸਕਦੇ। ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਬਟਾਲਾ ਦੇ ਨਜ਼ਦੀਕੀ ਪਿੰਡ ਸਰਵਾਲੀ ਦਾ ਜਿਥੋਂ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ਚ ਹਾਰਟ ਅਟੈਕ ਨਾਲ ਮੌਤ ਹੋ ਗਈ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਹੈ। ਸਰਵਾਲੀ ਦਾ ਨੌਜਵਾਨ ਸਰਦੂਲ ਸਿੰਘ ਜੋ ਕਰੀਬ 6 ਮਹੀਨੇ ਪਹਿਲਾਂ ਹੀ ਕਨੇਡਾ ਵਰਕ ਪਰਮਿਟ ਤੇ ਵਿਦੇਸ਼ ਕੈਨੇਡਾ ਗਿਆ ਸੀ।

ਮਿਰਤਕ  ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੁੱਤਰ ਸਰਦੂਲ ਸਿੰਘ ਨੂੰ ਬੜੇ ਚਾਵਾਂ ਦੇ ਨਾਲ ਕੈਨੇਡਾ ( ਸਰੀ) ਵਿਖੇ ਭੇਜਿਆ ਸੀ । ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਉਹਨਾਂ ਨੂੰ ਫੋਨ ਤੇ ਸਰਦੂਲ ਦੇ ਦੋਸਤਾਂ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਨੂੰ ਹਾਰਟ ਅਟੈਕ ਆਇਆ ਤੇ ਉਸਦੀ ਮੌਤ ਹੋ ਗਈ ਹੈ। ਸਰਦੂਲ ਸਿੰਘ ਅਜੇ ਕੁਆਰਾ ਸੀ ਅਤੇ ਘਰ ਦਾ ਛੋਟਾ ਅਤੇ ਲਾਡਲਾ ਪੁੱਤ ਸੀ ਅਤੇ ਮਾਂ ਦਾ ਰੋ ਰੋ ਬੁਰਾ ਹਾਲ ਹੈ ਅਤੇ ਮਾ ਪੁੱਤ ਦਾ ਚੇਹਰਾ ਆਖਰੀ ਵਾਰ ਵੇਖਣ ਲਈ ਤਰਸ ਰਹੀ ਹੈ। ਨੌਜਵਾਨ ਸਰਦੂਲ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀਆਂ ਜਾਵੇ ਤਾਂ ਜੋ ਆਪਣੇ ਹੱਥੀਂ ਉਹ ਅੰਤਿਮ ਰਸਮਾਂ ਕਰ ਸਕਣ।