ਪੰਜਾਬੀ ਨੌਜਵਾਨ ਦੀ ਇੰਗਲੈਂਡ ਵਿੱਚ ਹੋਈ ਮੌਤ, ਦੇਖੋ ਵੀਡਿਓ

ਪੰਜਾਬੀ  ਨੌਜਵਾਨ ਦੀ ਇੰਗਲੈਂਡ ਵਿੱਚ ਹੋਈ ਮੌਤ, ਦੇਖੋ ਵੀਡਿਓ

ਲੁਧਿਆਣਾ: ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਗਏ ਪੰਜਾਬੀ ਨੌਜਵਾਨਾਂ ਦੀਆਂ ਅਣਆਈਆਂ ਮੌਤਾਂ ਹੋਣਾ ਪੰਜਾਬ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਵੇਖਣ ਨੂੰ ਮਿਲਿਆ ਰਾਏਕੋਟ ਦੇ ਪਿੰਡ ਤਾਜਪੁਰ ਵਿਖੇ, ਜਿੱਥੋਂ ਦਾ ਨੌਜਵਾਨ ਪ੍ਰਦੀਪ ਸਿੰਘ ਖੰਗੂੜਾ (27) ਜੋ ਅੱਜ ਤੋਂ ਕਰੀਬ ਸਵਾ ਸਾਲ ਪਹਿਲਾਂ ਇੰਗਲੈਂਡ ਦੇ ਲਿਸਟਰ ਸ਼ਹਿਰ ਵਿੱਚ ਪੜ੍ਹਾਈ ਕਰਨ ਗਿਆ ਸੀ ਅਤੇ ਦੀ 22 ਜਨਵਰੀ ਨੂੰ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਪ੍ਰਾਪਤ ਹੋਈ ਹੈ। 

ਜਾਣਕਾਰੀ ਦਿੰਦੇ ਹੋਏ ਮਿਰਤਕ ਨੌਜਵਾਨ ਪ੍ਰਦੀਪ ਸਿੰਘ ਖੰਗੂੜਾ ਦੇ ਚਾਚਾ ਕੈਪਟਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਜੋ 15 ਅਕਤੂਬਰ 2022 ਨੂੰ ਇੰਗਲੈਂਡ ਦੇ ਲਿਸਟਰ ਸ਼ਹਿਰ ਵਿੱਚ ਪੜ੍ਹਾਈ ਕਰਨ ਗਿਆ ਸੀ, ਨੂੰ ਕਰੀਬ  2 ਮਹੀਨੇ ਪਹਿਲਾਂ  ਸਿਹਤ ਸੰਬੰਧੀ ਕੁਝ ਦਿੱਕਤ ਆ ਗਈ ਪਰੰਤੂ ਉਸ ਤੋਂ ਬਾਅਦ ਹੁਣ ਉਹ ਠੀਕ ਹੋ ਗਿਆ ਸੀ ਅਤੇ ਹੁਣ 22 ਜਨਵਰੀ ਨੂੰ ਉਹਨਾਂ ਨੂੰ ਉਹ ਮੰਦਭਾਗੀ ਖਬਰ ਮਿਲੀ ਕਿ ਪ੍ਰਦੀਪ ਸਿੰਘ ਖੰਗੂੜਾ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ ਹੈ। ਉਹਨਾਂ ਦੱਸਿਆ ਕਿ ਜਿੱਥੇ ਮਿ੍ਤਕ ਨੌਜਵਾਨ ਦੀ ਮਾਤਾ ਇੰਗਲੈਂਡ ਗਈ ਹੋਈ ਹੈ, ਉੱਥੇ ਉਸ ਦਾ ਪਿਤਾ ਭੁਪਿੰਦਰ ਸਿੰਘ  ਲੀਵਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਹੈ, ਉਨਾਂ ਸਰਕਾਰ ਅਤੇ ਐਨਆਰਆਈ ਭਰਾਵਾਂ ਤੋਂ ਮੰਗ ਕੀਤੀ ਕਿ ਮਿਰਤਕ ਪ੍ਰਦੀਪ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਹਨਾਂ ਦੀ ਮਦਦ ਕੀਤੀ ਜਾਵੇ। ਉਹਨਾਂ ਦੱਸਿਆ ਕਿ ਮ੍ਰਿਤਕ ਪ੍ਰਦੀਪ ਸਿੰਘ ਮਾਂ-ਬਾਪ ਦਾ ਇਕਲੌਤਾ ਪੁੱਤਰ ਹੀ ਸੀ ਅਤੇ ਇਹ ਪਰਿਵਾਰ ਛੋਟੇ ਜਿਮੀਦਾਰ ਭਾਈਚਾਰੇ ਨਾਲ ਸਬੰਧ ਰੱਖਦਾ ਹੈ। ਉਹਨਾਂ ਕਿਹਾ ਕਿ ਨੌਜਵਾਨ ਦੀ ਮੌਤ ਕਾਰਨ ਪਰਿਵਾਰ ਅਤੇ ਪਿੰਡ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਹਨਾਂ ਐਨ.ਆਰ.ਆਈ. ਭਰਾਵਾਂ ਅਤੇ ਸਰਕਾਰ ਤੋਂ ਪਰਿਵਾਰ ਦੀ ਮਦਦ ਕਰਨ ਦੀ ਗੁਹਾਰ ਲਗਾਈ ।