ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਪੈਦਲ ਯਾਤਰਾ ਦਾ ਭਰਵਾਂ ਸਵਾਗਤ 

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਪੈਦਲ ਯਾਤਰਾ ਦਾ ਭਰਵਾਂ ਸਵਾਗਤ 

ਕਪੂਰਥਲਾ (ਚੰਦਰ ਸ਼ੇਖਰ ਕਾਲੀਆ)। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼ਬਦ ਚੌਕੀ ਜਥਾ ਦੇ ਉਪਰਾਲਿਆਂ, ਧਾਰਮਿਕ ਜਥੇਬੰਦੀਆ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਧਰਮਸ਼ਾਲਾ, ਨਜ਼ਦੀਕ ਰਮਣੀਕ ਚੌਂਕ ਕਪੂਰਥਲਾ ਤੋਂ 13ਵੀਂ  ਮਹਾਨ ਪੈਦਲ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਗੁਰੂਦੁਆਰਾ ਸ਼੍ਰੀ ਟਾਹਲੀ ਸਾਹਿਬ, ਪਾਤਸ਼ਾਹੀ ਛੇਵੀਂ, ਬਲੇਰ ਖਾਨਪੁਰ  ਲਈ ਰਵਾਨਾ ਹੋਈ। 

ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ਼ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਈ ਯਾਤਰਾ ਰਮਣੀਕ ਚੌਂਕ, ਮਸੀਤ ਚੌਂਕ, ਔਜਲਾ ਫ਼ਾਟਕ, ਪਿੰਡ ਤਲਵੰਡੀ ਮਹਿਮਾ, ਰਜਾਪੁਰ, ਨੱਥੂ ਚਾਹਲ ਅਤੇ ਧੰਦਲ ਤੋਂ ਹੁੰਦਿਆਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਪਾਤਸ਼ਾਹੀ ਨੌਵੀਂ, ਬਲੇਰ ਖਾਨਪੁਰ ਵਿਖੇ ਸਮਾਪਤ ਹੋਈ। ਰਸਤੇ ਵਿਚ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ , ਸਵਾਗਤੀ ਗੇਟ ਬਣਾ ਕੇ ਅਤੇ ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ । ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਬਲੇਰ ਖਾਨਪੁਰ ਵਿਖੇ ਪਹੁੰਚਣ ਉਪਰੰਤ  ਸੰਤ ਬਾਬਾ ਲੀਡਰ ਸਿੰਘ ਜੀ,ਸੰਤ ਬਾਬਾ ਅਮਰੀਕ ਸਿੰਘ ਖੁਖਰੈਣ, ਅਤੇ ਹੋਰ ਮਹਾਂਪੁਰਸ਼ਾਂ ਨੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦਿੱਤੇ।  

ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਕੀਤੇ ਕਾਰਜ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ,ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ 'ਚ ਢਾਲ ਕੇ ਮਨੁੱਖਾ ਜਨਮ ਸਫਲਾ ਕਰਨਾ ਚਾਹੀਦਾ ਹੈ, ਗੁਰਬਾਣੀ ਨੂੰ ਹਿਰਦੇ ਵਿੱਚ ਵਸਾਉਣ ਨਾਲ ਹੀ ਸੰਸਾਰਿਕ ਦੁੱਖਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਨਗਰ ਕੀਰਤਨ ਦੌਰਾਨ ਅਨਹਦ ਗੱਤਕਾ  ਅਖਾੜਾ ਦੇ ਨੌਜ਼ਵਾਨਾਂ ਨੇ ਗੱਤਕੇ ਦੇ ਜੌਹਰ ਦਿਖਾਏ ।  ਵੱਖ-ਵੱਖ ਸੁਸਾਇਟੀ ਦੀਆਂ ਬੀਬੀਆਂ ਅਤੇ ਸ਼ਬਦ ਚੌਕੀ ਜਥਾ ਨੇ ਸ਼ਬਦ ਚੌਕੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।  

ਸਮਾਗਮ ਪ੍ਰਬੰਧਕਾਂ ਨੇ ਲੰਗਰ ਕਮੇਟੀਆਂ ,ਧਾਰਮਿਕ ਜਥੇਬੰਦੀਆਂ, ਅਤੇ ਸਹਿਯੋਗੀ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ।  ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਯੋਗੀ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਧਾਰਮਿਕ ਆਗੂ  ਜਸਬੀਰ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਜਸਪਾਲ ਸਿੰਘ ਖੁਰਾਣਾ ਅਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਬਾਣੀ ਮਨੁੱਖ ਨੂੰ ਸਦਾਚਾਰੀ ਜੀਵਨ ਦੀ ਪ੍ਰੇਰਨਾ ਦੇ ਕੇ ਉਸ ਸਚਿਆਰਾ ਬਨਾਉਣ ਦਾ ਕਾਰਜ ਕਰਦੀ ਹੈ। 

ਨਗਰ ਕੀਰਤਨ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ।  ਹੋਰਨਾਂ ਤੋਂ ਇਲਾਵਾ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਟਿੱਬਾ,  ਭਾਈ ਰਣਜੀਤ ਸਿੰਘ ਮੈਨੇਜਰ ਸਟੇਟ ਗੁਰਦੁਆਰਾ ਸਾਹਿਬ, ਬਲਕਾਰ ਚੰਦ ਨਾਹਰ, ਬਲਵਿੰਦਰ ਸਿੰਘ , , ,ਜਸਪਾਲ ਸਿੰਘ ਖੁਰਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਲਖਬੀਰ ਸਿੰਘ ਸ਼ਾਹੀ, ਅਵਤਾਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ,  ਸੁਰਿੰਦਰਪਾਲ ਸਿੰਘ,  ਰਛਪਾਲ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਸਤਨਾਮ ਸਿੰਘ, ਜਸਬੀਰ ਸਿੰਘ,  ਨਰਿੰਦਰ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ,  ਗੁਰਪ੍ਰੀਤ ਸਿੰਘ ਸੋਨਾ, ਜੋਧ ਸਿੰਘ, ਸੁਰਜੀਤ ਸਿੰਘ ਸਡਾਨਾ, ਸਤਿੰਦਰਪਾਲ ਸਿੰਘ,  ਸੁਖਜੀਤ ਸਿੰਘ ਵਾਲੀਆ, ਹਰਸਿਮਰਨ ਸਿੰਘ,ਮਨਮੋਹਨ ਸਿੰਘ, ਅਜੇ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਸਵਰਨ ਸਿੰਘ, ਆਗਿਆਪਾਲ ਸਿੰਘ, ਬਲਦੇਵ ਸਿੰਘ, ਗਗਨਦੀਪ ਸਿੰਘ, ਗੁਰਨਾਮ ਸਿੰਘ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਅੰਮ੍ਰਿਤ ਕੌਰ, ਨਰਿੰਦਰ ਕੌਰ, ਬਲਜਿੰਦਰ ਕੌਰ ਧੰਜਲ, ਪ੍ਰੀਤਪਾਲ ਸਿੰਘ ਸੋਨੂੰ, ਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਸਰਬਜੀਤ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।