ਸ਼੍ਰੋਮਣੀ ਅਕਾਲੀ ਦਲ ਵਿਮੁਕਤ ਜਾਤੀਆਂ ਵਿੰਗ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਟੀਟੂ ਮਾਹਲਾ ਦੀ ਪ੍ਰਧਾਨਗੀ ਹੇਠ ਕੀਤੀ

ਸ਼੍ਰੋਮਣੀ ਅਕਾਲੀ ਦਲ ਵਿਮੁਕਤ ਜਾਤੀਆਂ ਵਿੰਗ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਟੀਟੂ ਮਾਹਲਾ ਦੀ ਪ੍ਰਧਾਨਗੀ ਹੇਠ ਕੀਤੀ

ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਸ਼੍ਰੋਮਣੀ ਅਕਾਲੀ ਦਲ ਵਿਮੁਕਤ ਜਾਤੀਆਂ ਵਿੰਗ ਦੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਵਿਮੁਕਤ ਜਾਤੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਟੀਟੂ ਮਾਹਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਮੁਕਤ ਜਾਤੀਆਂ ਵਿੰਗ ਦੇ ਪੰਜਾਬ ਪ੍ਰਧਾਨ ਮੇਜਰ ਸਿੰਘ ਕਲੇਰ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਮੀਟਿੰਗ ਦੌਰਾਨ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਾਰੀਆਂ ਵਿਮੁਕਤ ਜਾਤੀਆਂ ਨੇ ਪ੍ਰਣ ਲਿਆ ਕਿ ਸਾਰਾ ਵਿਮੁਕਤ ਜਾਤੀ ਵਿੰਗ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਰ ਸਿੰਘ ਜਨਰਲ ਸਕੱਤਰ, ਨਿਰਮਲ ਸਿੰਘ ਕਾਲੀਆ ਮੈਂਬਰ ਕੋਰ ਕਮੇਟੀ, ਮਹਿੰਦਰ ਸਿੰਘ, ਅਮਰੀਕ ਸਿੰਘ, ਰਮੇਸ਼ ਕੁਮਾਰ ਸੈਕਟਰੀ, ਬੰਟੀ ਆਦਿ ਹਾਜਰ ਸਨ।

Share