ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਸਟੇਟ ਗੁਰਦੁਆਰਾ ਸਾਹਿਬ ਵਿਖੇ ਇਸਤਰੀ ਅਕਾਲੀ ਦਲ ਜਿਲਾ ਕਪੂਰਥਲਾ ਸ਼ਹਿਰੀ ਦੇ ਪ੍ਰਧਾਨ ਬੀਬੀ ਬਲਜਿੰਦਰ ਕੌਰ ਕਾਲਰਾ ਜੀ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਇਸ ਵਿਚ ਸ਼ਿਰੋਮਣੀ ਅਕਾਲੀ ਦਲ ਦੇ ਨਵੇ ਬਣੇ ਰਾਜਸੀ ਮਾਮਲਿਆਂ ਦੀ ਕਮੇਟੀ (PAC ) ਦੇ ਮੈਂਬਰ ਸ ਰਣਜੀਤ ਸਿੰਘ ਖੋਜੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਸ ਜਰਨੈਲ ਸਿੰਘ ਡੋਗਰਾਵਾਲ ਮੈਂਬਰ SGPC ਇੰਜ ਸਵਰਣ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਵਿਡ-19 ਦੌਰਾਨ ਕੀਤੀਆਂ ਜਾ ਰਹੀਆਂ ਮਨੁੱਖਤਾ ਦੀਆ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਇਸ ਮੌਕੇ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ SGPC ਸ ਰਾਜਿੰਦਰ ਸਿੰਘ ਧੰਜਲ, ਪਰਮਿੰਦਰ ਸਿੰਘ ਬੋਬੀ , ਵਿਵੇਕ ਸਿੰਘ ਬੈਂਸ, ਗੁਰਦਿਆਲ ਸਿੰਘ, ਬੀਬੀ ਬਲਜਿੰਦਰ ਕੌਰ ਧੰਜਲ, ਬਲਜੀਤ ਕੌਰ, ਬੀਬੀ ਹਰਜੀਤ ਕੌਰ ਸਤਿਯੁਗੀ, ਹਰਬਿੰਦਰ ਕੌਰ, ਨਰਿੰਦਰ ਕੌਰ, ਬਲਵਿੰਦਰ ਕੌਰ, ਪ੍ਰਦੀਪ ਕੌਰ, ਮਨਜੀਤ ਕੌਰ ਮੁਲਤਾਨੀ, ਮਨਜੀਤ ਕੌਰ ਭਮਰਾ, ਪ੍ਰਭਜੋਤ ਕੌਰ ਅਤੇ ਹੋਰ ਬੀਬੀਆਂ ਹਾਜ਼ਰ ਸਨ।

Share