ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ

ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਲਹਿਰਾਉਣਗੇ ਕੌਮੀ ਝੰਡਾ

ਜਲੰਧਰ (ਵਰੂਣ)। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਜ਼ਿਲ੍ਹਾ ਪੱਧਰ ‘ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਸ਼ਰਮਾ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਮੌਕੇ ਉਨ੍ਹਾਂ ਵਲੋਂ ਸਟੇਡੀਅਮ ਦਾ ਜਾਇਜ਼ਾ ਲਿਆ ਗਿਆ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਗਣਤੰਤਰ ਦਿਵਸ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 2500 ਦੇ ਕਰੀਬ ਵਿਦਿਆਰਥੀਆ ਵਲੋਂ ਪੀ.ਟੀ.ਸ਼ੋਅ, ਮਾਰਚ ਪਾਸਟ ਅਤੇ ਸੂਬੇ ਦੇ ਅਮੀਰ ਸਭਿਆਚਾਰ ਨੂੰ ਦਰਸਾਉਂਦੀਆਂ ਹੋਰ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਾਵੇਗਾ । ਇਸ ਤੋਂ ਇਲਾਵਾ ਟੈਂਟ ਪੈਗਿੰਗ ਟੀਮ ਵਲੋਂ ਦਿਖਾਏ ਜਾਣ ਵਾਲੇ ਜੌਹਰ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਗਣਤੰਤਰ ਦਿਵਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਗਮ ਨੂੰ ਪੂਰੇ ਉਤਸ਼ਾਹ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ 2000 ਦੇ ਕਰੀਬ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜ਼ਿਲ੍ਹੇ ਵਲੋਂ ਗਣਤੰਤਰ ਦਿਵਸ ਮੌਕੇ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਪੁਰਾਤਨ ਰਵਾਇਤ ਨੂੰ ਕਾਇਮ ਰੱਖਿਆ ਜਾਵੇਗਾ। ਗਣਤੰਤਰ ਦਿਵਸ ਸਾਡੇ ਦੇਸ਼ ਦਾ ਸਭ ਤੋਂ ਮਹੱਤਵਪੂਰਨ ਤਿਉਹਾਰ ਹੈ ਇਸ ਲਈ ਇਸ ਨੂੰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਗਣਤੰਤਰ ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਜ਼ਿਲ੍ਹਾ ਜਲੰਧਰ ਵਲੋਂ ਰਾਜ ਵਿੱਚ ਸਭ ਤੋਂ ਵਧੀਆ ਗਣਤੰਤਰ ਦਿਵਸ ਮਨਾਉਣ ਦੀ ਰਵਾਇਤ ਹੈ ਅਤੇ ਇਸ ਸਾਲ ਵੀ ਇਸ ਰਵਾਇਤ ਨੂੰ ਕਾਇਮ ਰੱਖਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਉਪ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ, ਲੈਫ.ਕਰਨਲ(ਰਿਟਾ.) ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Share

Leave a Reply

Your email address will not be published. Required fields are marked *