ਡਿਪਟੀ ਕਮਿਸ਼ਨਰ ਵਲੋਂ ਕੋਵਿਡ ਦੇ ਨਵੇਂ ਰੂਪ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਡਿਪਟੀ ਕਮਿਸ਼ਨਰ ਵਲੋਂ ਕੋਵਿਡ ਦੇ ਨਵੇਂ ਰੂਪ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਕੋਵਿਡ ਸਬੰਧੀ ਨਿਯਮਾਂ ਦਾ ਪਾਲਨਾ ਯਕੀਨੀ ਬਣਾਉਣ ਅਤੇ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹਾ ਕਪੂਰਥਲਾ ਦੇ ਵਾਸੀਆਂ ਨੂੰ ਕਿਹਾ ਹੈ ਕਿ ਉਹ ਕੋਵਿਡ ਦੇ ਨਵੇਂ ਵੇਰੀਅੰਟ ( ਓਮੀਕਰੌਨ)ਦੇ ਤੇਜ਼ੀ ਨਾਲ ਫ਼ੈਲਾਅ ਤੋਂ ਬਚਾਅ ਲਈ ਕੋਵਿਡ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿਚ ਅਨੇਕਾਂ ਦੇਸ਼ਾਂ ਅੰਦਰ ਓਮੀਕਰੌਨ ਵੇਰੀਅੰਟ ਨਾਲ ਕੋਵਿਡ ਕੇਸਾਂ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ ਜੋਕਿ ਸਾਡੇ ਸਭ ਲਈ ਖ਼ਤਰੇ ਦੀ ਘੰਟੀ ਹੈ।

ਉਨ੍ਹਾਂ ਕਿਹਾ ਕਿ ਦੱਖਣੀ ਮਅਫ਼ਰੀਕਾ ਅਤੇ ਹੋਰ ਨੇੜਲੇ ਦੇਸ਼ਾਂ ਤੋਂ ਆਉਣ ਵਾਲੇ ਵਿਅਕਤੀ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਇੰਨ-ਬਿੰਨ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਦੇਸ਼ਾਂ ਤੋਂ ਭਾਰਤ ਆਉਣ ਵਾਲਾ ਹਰ ਵਿਅਕਤੀ ਆਪਣੇ ਆਪ 14 ਦਿਨ ਲਈ ਇਕਾਂਤਵਾਸ ਹੋਣ ਦਾ ਪਾਲਣ ਕਰੇ।

ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ ਸਬੰਧੀ ਸਿਹਤ ਵਿਭਾਗ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਸਬੰਧਤ ਐਸ.ਡੀ.ਐਮ ਜ਼ਿੰਮੇਵਾਰ ਹੋਣਗੇ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਆਪੋ ਆਪਣੇ ਐਸ.ਡੀ.ਐਮ ਨਾਲ ਰਾਬਤਾ ਕਰ ਸਕਦੇ ਹਨ।

ਉਨ੍ਹਾਂ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਵਿਡ ਤੋਂ ਬਚਾਅ ਦਾ ਇਕ ਤਰੀਕਾ ਸਾਰੀ ਯੋਗ ਅਬਾਦੀ ਦਾ ਟੀਕਾਕਰਨ ਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 7 ਲੱਖ ਤੋਂ ਜ਼ਿਆਦਾ ਕੋਵਿਡ ਦੀਆਂ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ ਜਿਸ ਨਾਲ 78 ਫ਼ੀਸਦੀ ਅਬਾਦੀ ਨੂੰ ਪਹਿਲੀ ਡੋਜ਼ ਅਤੇ 39 ਫ਼ੀਸਦੀ ਅਬਾਦੀ ਨੂੰ ਦੂਜੀ ਡੋਜ਼ ਲੱਗੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਟੀਕਾਕਰਨ ਤੁਰੰਤ ਕਰਵਾਉਣ ਤਾਂ ਜੋ ਕੋਵਿਡ ਦੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਇਸ ਤੋਂ ਉਨ੍ਹਾਂ ਲੋਕਾਂ ਨੂੰ ਮਾਸਕ ਦੀ ਹਰ ਵੇਲੇ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਸਬੰਧੀ ਕਿਸੇ ਵੀ ਤਰ੍ਹਾਂ ਦੇ ਲੱਛਣਾਂ ਤੇ ਸਾਮ੍ਹਣੇ ਆਉਣ ਤੇ ਲੋਕ ਸਿਹਤ ਵਿਭਾਗ ਨਾਲ ਤੁਰੰਤ ਸੰਪਰਕ ਕਰਨ।

Share