ਭਾਰਤੀ ਜੀਵਨ ਬੀਮਾ ਨਿਗਮ (ਐਲ. ਆਈ. ਸੀ) ਨੇ ਮਹੀਨਾਵਾਰ ਮੀਟਿੰਗ ਦੌਰਾਨ ਮੌਕੇ ਮਿਹਨਤੀ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਭਾਰਤੀ ਜੀਵਨ ਬੀਮਾ ਨਿਗਮ (ਐਲ. ਆਈ. ਸੀ) ਨੇ ਮਹੀਨਾਵਾਰ ਮੀਟਿੰਗ ਦੌਰਾਨ ਮੌਕੇ ਮਿਹਨਤੀ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਕੰਪਨੀ ਦੁਆਰਾ ਜਾਰੀ ਸਾਰੀਆਂ ਸਕੀਮਾਂ ਲੋਕਾਂ ਲੲਈ ਲਾਭਦਾਇਕ: ਸ੍ਰੀ ਵਿਨੋਦ ਕੌਲ ( ਮੈਨੇਜਰ ਸੇਲਜ) ‌

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ‌ਭਾਰਤੀ ਜੀਵਨ ਬੀਮਾ ਨਿਗਮ ਨੇ ਮਹੀਨਾਵਾਰ ਮੀਟਿੰਗ ਦੌਰਾਨ ਕਪੂਰਥਲਾ ਬ੍ਰਾਂਚ ਵਿਖ਼ੇ ” ਬੱਚਤ ਅਤੇ ਜ਼ੋਖਿਮ ” ਸਬੰਧੀ ਸੈਮੀਨਾਰ ਲਗਾਇਆ ਗਿਆ। ਜਿਸ ਵਿਚ ਸ੍ਰੀ ਵਿਨੋਦ ਕੌਲ ( ਮੈਨੇਜਰ ਸੇਲਜ, ਜਲੰਧਰ ਮੰਡਲ) ਨੇ ਵਿਸ਼ੇਸ਼ ਮਹਿਮਾਨ ਅਤੇ ਸ. ਹਰਜਿੰਦਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਜਗਦੀਪ ਭੱਟੀ (ਅਸਿਸਟੈਂਟ ਬ੍ਰਾਂਚ ਮੈਨੇਜਰ) ਨੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਪਿਛਲੇ ਸਾਲ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮਹਿਮਾਨ ਨੇ ਕਿਹਾ ਕਿ ਨਿਗਮ ਦੀਆਂ ਸਾਰੀਆਂ ਸਕੀਮਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ,ਜੋ ਕਿ ਬੱਚਤ ਕਰਨ ਅਤੇ ਮੁਸ਼ਕਿਲ ਸਮੇਂ ਦੌਰਾਨ ਆਰਥਿਕ ਸੰਕਟ ਤੋਂ ਬਚਾੳਣ ਵਿੱਚ ਸਹਾਇਕ ਹੁੰਦੀਆਂ ਹਨ। ਨਿਗਮ ਨੇ ਹਮੇਸ਼ਾਂ ਆਪਣੇ ਮਿਹਨਤੀ ਅਤੇ ਕਰਮਸ਼ੀਲ ਕਰਮਚਾਰੀਆਂ ਨੂੰ ਹਰ ਪੱਖੋਂ ਸਹਿਯੋਗ ਨਾਲ ਨਿਵਾਜਿਆ ਹੈ ਅਤੇ ਹਮੇਸ਼ਾ ਤਤਪਰ ਰਹੇਗੀ। ਉਹਨਾਂ ਸਮੂਹ ਕਰਮਚਾਰੀਆਂ ਨੂੰ” ਆਨੰਦਾ ਐਪ ” ਦੀ ਵਰਤੋਂ ਕਰਨ ਦੀ ਵੀ ਗੱਲ ਕਹੀ। ਬ੍ਰਾਂਚ ਮੈਨੇਜਰ ਹਰਜਿੰਦਰ ਸਿੰਘ ਸਿੱਧੂ ਨੇ ਹਾਜ਼ਿਰ ਵਿਕਾਸ ਅਧਿਕਾਰੀਆਂ ਅਤੇ ਬੀਮਾ ਸਲਾਹਕਾਰਾ ਨੂੰ ਮੈਡੀਕਲ, ਪੈਨਸ਼ਨ ਅਤੇ ਬੱਚਿਆਂ ਸਬੰਧਤ ਯੋਜਨਾਵਾਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੋਕੀ ਨਿਵੇਸ਼ ਚੰਗੇਰੇ ਭਵਿੱਖ ਲਈ ਵਰਦਾਨ ਸਾਬਿਤ ਹੋਵੇਗੀ,ਸੋ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਨਿਗਮ ਨਾਲ ਜੁੜਨ ਦਾ ਸੱਦਾ ਦੇਣਾ ਚਾਹੀਦਾ ਹੈ ਕਿਉਂਕਿ ਭਾਰਤੀ ਜੀਵਨ ਬੀਮਾ ਨਿਗਮ ਭਾਰਤ ਦੀ ਸਫਲ ਅਤੇ ਭਰੋਸੇਯੋਗ ਕੰਪਨੀ ਹੈ, ਜੋਂ ਕਿ ਆਪਣੇ ਨਿਵੇਸ਼ਕ ਅਤੇ ਪਾਲਿਸੀ ਧਾਰਕਾਂ ਦੀਆਂ ਸਮੱਸਿਆਂਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਤਰਜੀਹ ਦੇਣ ਵਿੱਚ ਮਾਣ ਮਹਿਸੂਸ ਕਰਦੀ ਹੈ। ਸਮਾਗਮ ਦੇ ਅੰਤ ਵਿਚ ਚੀਫ ਆਰਗੇਨਾਇਜਰ ਸੁਖਵਿੰਦਰ ਮੋਹਨ ਸਿੰਘ ਨੇ ਵਿਸ਼ੇਸ਼ ਅਤੇ ਮੁੱਖ ਮਹਿਮਾਨ ਸਹਿਤ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਜਲਦ ਹੀ ਮਿਥੇ ਟੀਚਿਆਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ‌। ਇਸ ਮੌਕੇ ਵਧੀਆ ਨਤੀਜੇ ਪ੍ਰਾਪਤ ਕਰਨ ਵਾਲੇ ਅਤੇ ਚੰਗੀਆਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਅਤੇ ਬੀਮਾ ਸਲਾਹਕਾਰਾ ਨੂੰ ਸਨਮਾਨਿਤ ਵੀ ਕੀਤਾ ਗਿਆ।ਹੋਰਨਾਂ ਤੋਂ ਇਲਾਵਾ ਅਸਿਸਟੈਂਟ ਮੈਨੇਜਰ ਧੀਰਜ ਕੁਮਾਰ, ਰਾਜ ਕੁਮਾਰ, ਅਤਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ, ਮੋਹਨ ਸਿੰਘ, ਜਸਵਿੰਦਰ ਸਿੰਘ, ਪਵਨਦੀਪ ਕੌਰ, ਕਮਲਜੀਤ ਕੌਰ, ਜਤਿੰਦਰ ਕੌਰ ਸਮੇਤ ਸਮੂਹ ਬੀਮਾ ਅਫਸਰ ਆਦਿ ਹਾਜ਼ਰ ਸਨ।

Share