ਪੰਜਾਬ: ਚੋਰੀ ਦੇ 8 ਮੋਟਰਸਾਈਕਲਾਂ ਸਮੇਤ 2 ਕਾਬੂ

ਪੰਜਾਬ: ਚੋਰੀ ਦੇ 8 ਮੋਟਰਸਾਈਕਲਾਂ ਸਮੇਤ 2 ਕਾਬੂ

ਤਰਨਤਾਰਨ: ਥਾਣਾ ਖਾਲੜਾ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਜਾਨਕਾਰੀ ਦਿੰਦੇ ਐੱਸ.ਐੱਚ.ਓ. ਖਾਲੜਾ ਵਿਨੋਦ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਦੇ 2 ਵਿਅਕਤੀ ਜੋ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਕੰਮ ਕਰਦੇ ਹਨ। ਪੁਲਿਸ ਪਾਰਟੀ ਪੁਲ ਡਰੇਨ ਡੱਲ 'ਤੇ ਕੀਤੀ ਨਾਕਾਬੰਦੀ ਦੌਰਾਨ ਦੋ ਵਿਅਕਤੀ ਜੋ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੰਬਰੀ ਪੀ.ਬੀ. 46 ਕਿਊ 9247 'ਤੇ ਡਿਫੈਂਸ ਡਰੇਨ ਦੇ ਨਾਲ ਬਣੀ ਪੱਕੀ ਸੜਕ ਰਾਹੀਂ ਪਿੰਡ ਵਾਂ ਤਾਰਾ ਸਿੰਘ ਤੋਂ ਡੱਲ ਵੱਲ ਨੂੰ ਆ ਰਹੇ ਸਨ। ਜਿਨਾਂ ਨੂੰ ਕਾਬੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਫੜੇ ਵਿਅਕਤੀ ਤੋ ਮੋਟਰਸਾਈਕਲ ਦੇ ਕੋਈ ਕਾਗਜ਼ ਨਹੀਂ ਵਿਖਾ ਸਕੇ ਅਤੇ ਪੁੱਛ ਪੜਤਾਲ ਦੌਰਾਨ ਅੱਠ ਚੋਰੀ ਦੇ ਮੋਟਰਸਾਈਕਲ ਬਰਾਮਦ ਕਰਵਾਏ ਹਨ। ਕਾਬੂ ਵਿਅਕਤੀਆਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਬੀਰਾ ਸਿੰਘ ਅਤੇ ਵਿਜੈ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਵਜੋਂ ਹੋਈ ਹੈ। ਜਿੰਨਾਂ ਵਿਰੁੱਧ ਥਾਣਾ ਖਾਲੜਾ ਵਲੋਂ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਉਗੀ।