ਪੰਜਾਬ: ਕਿਸਾਨ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ, ਦੇਖੋ ਵੀਡਿਓ

ਪੰਜਾਬ: ਕਿਸਾਨ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ, ਦੇਖੋ ਵੀਡਿਓ

ਬਠਿੰਡਾ: ਅੱਜ ਬਠਿੰਡਾ ਦੇ ਟੀਚਰ ਹੋਮ ਦੇ ਵਿੱਚ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਮੀਟਿੰਗ ਕੀਤੀ ਗਈ। ਜਿਸ ਦੇ ਵਿੱਚ ਸੂਬਾ ਪ੍ਰਧਾਨ ਸ਼ਾਮਿਲ ਹੋਏ ਅਤੇ ਮੀਟਿੰਗ ਵਿੱਚ ਫੈਸਲਾ ਲਿੱਤਾ ਕਿ ਨਵੇਂ ਸਾਲ 2024 ਦੇ ਵਿੱਚ 22 ਜਨਵਰੀ ਤੋਂ ਪੂਰੇ ਪੰਜਾਬ ਭਰ ਦੇ ਵਿੱਚ ਡੀਸੀ ਦਫਤਰਾਂ ਦੇ ਅੱਗੇ ਪੰਜ ਰੋਜ਼ਾ ਧਰਨਾ ਸ਼ੁਰੂ ਕੀਤਾ ਜਾਵੇਗਾ।

ਕੁਦਰਤੀ ਆਫਤਾਂ ਕੀਟਨਾਸ਼ਕਾਂ ਮਿਲਾਵਟੀ ਵਸਤਾਂ ਜਾਂ ਖੇਤੀ ਹਾਦਸਿਆਂ ਦੀ ਮਾਰ ਹੇਠਾਂ ਆਈ ਕਿਸਾਨੀ ਨੂੰ ਬਚਾਉਣ ਲਈ ਸਰਕਾਰੀ ਖਜ਼ਾਨੇ ਦੀ ਰੱਖ ਵੀ ਪੂੰਜੀ ਦੀ ਖੁੱਲੀ ਵਰਤੋ ਹੋਵੇ। ਝੋਨੇ ਦੀ ਖੇਤੀ ਹੇਠੋਂ ਰਕਬਾ ਘਟਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਦੀਆਂ ਬਦਲਵੀਆਂ ਫਸਲਾਂ ਦੀ ਪੈਦਾਵਾਰ ਅਤੇ ਖਰੀਦ ਨੂੰ ਯਕੀਨ ਕਰਨ ਲਈ ਬਜਟ ਰਾਸ਼ੀ ਜੁਟਾਈ ਜਾਵੇ।

ਖੇਤੀ ਕਿੱਤੇ ਤੋਂ ਵਾਫਰ ਕਿਸਾਨ ਅਤੇ ਖੇਤ ਮਜ਼ਦੂਰ ਪਰਿਵਾਰਕ ਜੀਆਂ ਮਰਦਾਂ ਅਤੇ ਔਰਤਾਂ ਲਈ ਲਾਵੰਦ ਰੋਜ਼ਗਾਰ ਯਕੀਨੀ ਬਣਾਇਆ ਜਾਵੇ। ਬੇਰੋਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ।