ਪੰਜਾਬ : ਡੇਂਗੂ ਦੇ ਪ੍ਰਕੋਪ ਨੇ ਵਧਾਈ ਲੋਕਾਂ ਦੀ ਚਿੰਤਾ, ਦੇਖੋ ਵੀਡੀਓ

ਪੰਜਾਬ : ਡੇਂਗੂ ਦੇ ਪ੍ਰਕੋਪ ਨੇ ਵਧਾਈ ਲੋਕਾਂ ਦੀ ਚਿੰਤਾ, ਦੇਖੋ ਵੀਡੀਓ

ਪਠਾਨਕੋਟ: ਜਿੱਥੇ ਇੱਕ ਪਾਸੇ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਦੇ ਠੋਸ ਪ੍ਰਬੰਧਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਇਸ ਸੀਜ਼ਨ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਕੁਝ ਜ਼ਿਲ੍ਹਾ ਪਠਾਨਕੋਟ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। 

ਜਿਸ ਕਾਰਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਦੇ ਨਾਲ-ਨਾਲ ਡੇਂਗੂ ਦੇ ਵਧਣ ਦੇ ਕਾਰਨਾਂ ਬਾਰੇ ਵੀ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲੇ ਵਿੱਚ ਹੁਣ ਤੱਕ ਡੇਂਗੂ ਦੇ 115 ਕੇਸ ਸਾਹਮਣੇ ਆ ਚੁੱਕੇ ਹਨ। ਜੇਕਰ ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ 15 ਦੇ ਕਰੀਬ ਡੇਂਗੂ ਐਕਟਿਵ ਹਨ ਅਤੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਹੇ ਹਨ। ਇਹ ਗੱਲ ਸਿਵਲ ਸਰਜਨ ਪਠਾਨਕੋਟ ਦਾ ਕਹਿਣਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਡੇਂਗੂ ਦੇ ਮਰੀਜ਼ਾਂ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਪਰ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਮਰੀਜ਼ਾਂ ਦੀ ਗਿਣਤੀ ਕਾਫੀ ਵੱਧ ਗਈ ਹੈ।