ਪੰਜਾਬ. ਗ੍ਰੰਥੀ ਸਿੰਘ ਨੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਦੀ ਅਰਦਾਸ ਨਾਲ ਸ਼ੁਰੂ ਕਰ ਰਚਿਆ ਇਤਿਹਾਸ, ਦੇਖੋ ਵੀਡਿਓ

ਪੰਜਾਬ. ਗ੍ਰੰਥੀ ਸਿੰਘ ਨੇ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਦੀ ਅਰਦਾਸ ਨਾਲ ਸ਼ੁਰੂ ਕਰ ਰਚਿਆ ਇਤਿਹਾਸ, ਦੇਖੋ ਵੀਡਿਓ

ਰੂਪਨਗਰ: ਅਮਰੀਕਾ ਦੇ ਨਿਊਜਰਸੀ ਵਿਖੇ ਇਕ ਸਿੱਖ ਗ੍ਰੰਥੀ ਸਿੰਘ ਨੇ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਅਰਦਾਸ ਕਰ ਇਤਿਹਾਸ ਰਚ ਦਿੱਤਾ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰੇ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਦਨ ਵਿੱਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਸ਼ੁਰੂ ਕੀਤੀ। 

ਆਮ ਤੌਰ 'ਤੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਪਾਦਰੀ ਪ੍ਰਾਰਥਨਾ ਕਰਦਾ ਹੈ। ਪਰ ਇਸ ਵਾਰ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਐਲਾਨ ਕੀਤਾ ਕਿ ਸਦਨ ਦੀ ਕਾਰਵਾਈ ਸਿੱਖ ਗ੍ਰੰਥੀ ਸਿੰਘ ਦੀ ਅਰਦਾਸ ਤੋਂ ਬਾਅਦ ਸ਼ੁਰੂ ਹੋਵੇਗੀ। ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ। 

ਗਿਆਨੀ ਜਸਵਿੰਦਰ ਸਿੰਘ ਅਮਰੀਕਾ ਦੇ ਪ੍ਰਤੀਨਿਧੀ ਸਭਾ (ਸੰਸਦ ਦੇ ਹੇਠਲੇ ਸਦਨ) ਵਿੱਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਬਣ ਗਏ ਹਨ। ਤੇ ਤੁਹਾਨੂੰ ਦੱਸ ਦਈਏ ਕਿ ਗ੍ਰੰਥੀ ਸਿੰਘ ਜਿਲ੍ਹਾ ਰੂਪਨਗਰ ਦੇ ਨੂਰਪੁਰ ਇਲਾਏ ਦੇ ਪਿੰਡ ਚਬਰੇਵਾਲ ਦੇ ਰਹਿਣ ਵਾਲੇ ਹਨ।