ਪੰਜਾਬ: ਕੰਪਿਊਟਰ ਅਧਿਆਪਕਾਂ ਨੇ  ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ, ਦੇਖੋ ਵੀਡੀਓ

ਪੰਜਾਬ: ਕੰਪਿਊਟਰ ਅਧਿਆਪਕਾਂ ਨੇ  ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ, ਦੇਖੋ ਵੀਡੀਓ

ਗੁਰਦਾਸਪੁਰ: ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾਈ ਲੀਡਰਸ਼ਿਪ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਜਿਲਾ ਪ੍ਰਧਾਨ ਗੁਰਪਿੰਦਰ ਸਿੰਘ ਦੀ ਅਗਵਾਈ ਵਿੱਚ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਯੂਨੀਅਨ ਗੁਰਦਾਸਪੁਰ ਦੇ ਜਰਨਲ ਸਕੱਤਰ ਨਰਿੰਦਰ ਪਾਲ ਨੇ ਦੱਸਿਆ ਕਿ ਪਿਛਲੇ 18 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ।

ਉਹਨਾਂ ਦੱਸਿਆ ਕਿ ਸਾਲ 2011 ਵਿੱਚ ਅਕਾਲੀ ਸਰਕਾਰ ਰੈਗੂਲਰ ਕਰਨ ਦੇ ਬਾਵਜੂਦ ਪੱਕੇ ਮੁਲਾਜ਼ਮ ਵਾਲੇ ਲਾਭ ਨਹੀਂ ਮਿਲ ਰਹੇ। ਵਿਧਾਨ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵੀ ਕੰਪਿਊਟਰ ਅਧਿਆਪਕਾਂ ਨੂੰ ਬਣਦੇ ਲਾਭ ਦੇਣ ਬਾਰੇ ਲਿਖਿਆ ਸੀ ਤੇ ਪਿਛਲੀ ਦੀਵਾਲੀ ਤੇ ਸਿੱਖਿਆ ਮੰਤਰੀ ਨੇ ਜਨਤਕ ਅਤੇ ਸੋਸ਼ਲ ਮੀਡੀਆ ਤੇ ਐਲਾਨ ਕੀਤਾ ਸੀ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵਾਂ ਤਨਖਾਹ ਕਮਿਸ਼ਨ ਤੇ ਸਿਵਲ ਸਰਵਿਸਿਸ ਰੂਲਜ ਡੇ ਰੂਪ ਵਿੱਚ ਦਿਵਾਲੀ ਗਿਫਟ ਦਿੱਤਾ ਜਾਵੇਗਾ। ਪਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਲਾਭ ਨਹੀਂ ਦਿੱਤਾ ਗਿਆ। ਸਰਕਾਰ ਦੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ। ਸਰਕਾਰ ਨਾਲ ਤਕਰੀਬਨ 50 ਮੀਟਿੰਗਾਂ ਹੋਣ ਦੇ ਬਾਵਜੂਦ ਵੀ ਹੱਲ ਨਹੀਂ ਨਿਕਲਿਆ ਅਤੇ ਹੁਣ ਸਰਕਾਰ ਵੱਲੋਂ ਮੀਟਿੰਗਾਂ ਦੇ ਕੇ ਵੀ ਕਈ ਵਾਰ ਸਰਕਾਰ ਮੁੱਕਰ ਗਈ ਹੈ ਤੇ ਇਸ ਕੜੀ ਤਹਿਤ ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।